- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੀ.ਸੀ. ਹੁਸ਼ਿਆਰਪੁਰ ਵੱਲੋਂ ਜਨ ਔਸ਼ਧੀ ਕੇਂਦਰ ਅਤੇ ਫੀਜਿਓਥੈਰੇਪੀ ਸੈਂਟਰ ਦਾ ਦੌਰਾ
ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਜਨ ਔਸਧੀ ਕੇਦਰ ਅਤੇ ਫੀਜੀਉ ਥਰੈਪੀ ਸੈਟਰ ਦਾ ਅਚਾਨਿਕ ਦੋਰਾ ਕੀਤਾ ਅਤੇ ਜਨ ਔਸ਼ਧੀ ਕੇਦਰ ਵਿੱਚ ਮਰੀਜਾਂ ਨੂੰ ਵਾਜਿਬ ਰੇਟ’ ਤੇ ਦਿੱਤੀਆਂ ਜਾ ਰਹੀਆਂ ਦਵਾਈਆਂ ਦੀ ਉਪਲੱਬਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਉਹਨਾਂ ਦੇ ਨਾਲ ਨਰੇਸ਼ ਗੁਪਤਾ ਸੈਕਟਰੀ ਰੈਡ ਕਰਾਸ ਹੁਸ਼ਿਆਰਪੁਰ, ਸਿਵਲ ਸਰਜਨ ਡਾ. ਜਸਬੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਤਪਾਲ ਗੋਜਰਾਂ ਐਸ, ਐਮ ਉ ਡਾ ਜਸਵਿੰਦਰ ਸਿੰਘ, ਜਤਿੰਦਰ ਪਾਲ ਸਿੰਘ ਆਦਿ ਹਾਜਰ ਸਨ । ਡਿਪਟੀ ਕਮਿਸ਼ਨਰ ਵੱਲੋ ਜਨ ਔਸਧੀ ਕੇਦਰ ਤੇ ਤਾਇਨਾਤ ਕਰਮਚਾਰੀਆਂ ਨਾਲ ਗਲੱਬਾਤ ਕਰਦੇ ਹੋਏ ਤਸੱਲੀ ਪ੍ਰਗਟ ਕੀਤੀ । ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ, ਉਹਨਾਂ ਕਿਹਾ ਕਿ ਹਸਪਤਾਲ ਦੇ ਡਾਕਟਰਾਂ ਵੱਲੋ ਮਰੀਜਾਂ ਨੂੰ ਜਨ ਔਸ਼ਧੀ ਕੇਦਰ ਵਿੱਚ ਮੌਜੂਦ ਦਵਾਈਆ ਵਿੱਚੋ ਹੀ ਲਿਖੀਆ ਜਾਣ ਤਾਂ ਜੋ ਲੋਕਾਂ ਨੂੰ ਸਸਤਾ ਤੇ ਮਿਆਰੀ ਇਲਾਜ ਮਿਲ ਸਕੇ ।


