- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਭਾਰਤ-ਪਾਕਿ ਸਰਹੱਦ ਸਥਿਤ ਯਾਤਰੀ ਟਰਮੀਨਲ ਤੱਕ ਸ਼ਟਲ ਸੇਵਾਂਵਾਂ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ
ਯਾਤਰੀਆਂ ਦੀ ਗਿਣਤੀ ਮੁਤਾਬਕ ਵਧਾਈ ਜਾਵੇਗੀ ਇਹ ਸ਼ਟਲ ਸਰਵਿਸ: ਟਰਾਂਸਪੋਰਟ ਮੰਤਰੀ
ਚੰਡੀਗੜ – ਸ੍ਰੀ ਕਰਤਾਰ ਸਾਹਿਬ , ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।ਮੰਤਰੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8: 45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਪਹੁੰਚ ਜਾਵੇਗੀ ।ਇਸੇ ਤਰਾਂ ਸ਼ਾਮ ਨੂੰ 5: 15 ਵਜੇ ਇੱਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ।ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਅਧਾਰ ਤੇ ਇਸ ਸੇਵਾ ਦੀ ਸੰਖਿਆ ਵਧਾ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਉਨਾਂ ਨੇ ਪਹਿਲਾਂ ਹੀ ਪੰਜਾਬ ਰੋਡਵੇਜ਼ ਨੂੰ ਮੁਸਾਫਰ ਟਰਮੀਨਲ ਲਈ ਸ਼ਟਲ ਸੇਵਾ ਤੁਰੰਤ ਚਾਲੂ ਕਰਨ ਲਈ ਹਦਾਇਤ ਕੀਤੀ ਸੀ ਜਿਸ ਤੋਂ ਬਾਅਦ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਯਾਤਰੀ ਟਰਮੀਨਲ ਲਈ ਸ਼ਟਲ ਸੇਵਾ ਦੀ ਸ਼ੁਰੂਆਤ ਹੋਈ ਹੈ।ਟ੍ਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਨੂੰ ਸੂਬੇ ਦੇ ਹੋਰਨਾਂ ਪ੍ਰਮੁੱਖ ਸ਼ਹਿਰਾਂ ਤੋਂ ਡੇਰਾ ਬਾਬਾ ਨਾਨਕ ਤੱਕ ਚੱਲ ਰਹੀ ਕੁਝ ਮੌਜੂਦਾ ਸੇਵਾਵਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਯਾਤਰੀ ਟਰਮੀਨਲ ਤਕ ਵਧਾਉਣ ਦੇ ਵੀ ਨਿਰਦੇਸ਼ ਦਿੱਤੇ।


