ਡੇਲੂਆਣਾ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਪ੍ਰੋਗਰਾਮ 4 ਤੋਂ

ਮਾਨਸਾ – ਇਤਿਹਾਸਕ ਗੁਰਦੁਆਰਾ ਸ੍ਰੀ ਸ਼ੀਤਲਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਡੇਲੂਆਣਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪਰਕਾਸ਼ ਪੁਰਬ ਸੰਗਤਾਂ ਵੱਲੋਂ 4,5,6 ਜਨਵਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 5 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਢਾਡੀ ਜਥਾ ਭਾਈ ਗੁਰਸੇਵਕ ਸਿੰਘ ਬਰਨਾਲਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਹ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਦਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਦੇਵ ਸਿੰਘ ਨੇ ਦਿੱਤੀ। ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਇਸ ਮੌਕੇ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ। ਪ੍ਰੋਗਰਾਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

VIA PUNJAB