- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
-
ਅੰਮ੍ਰਿਤ ਸੰਚਾਰ ਦੌਰਾਨ ਪੰਜ ਸੌ ਦੇ ਲਗਪਗ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਤਲਵਿੰਦਰ ਸਿੰਘ ਬੁੱਟਰ)
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਤਹਿਤ ਦੁਆਬਾ ਜੋਨ ਦਾ ਮਹਾਨ ਗੁਰਮਤਿ ਸਮਾਗਮ ਅੱਜ ਖ਼ਾਲਸਾ ਪੰਥ ਦੇ ਜਨਮਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸੇ ਦੌਰਾਨ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰਸਮਾਗਮ ਦੌਰਾਨ ਪੰਜ ਸੌ ਦੇ ਲਗਪਗ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ। ਇਸ ਅੰਮ੍ਰਿਤ ਸੰਚਾਰ ਦੀ ਵਿਸ਼ੇਸ਼ਤਾ ਇਹ ਸੀ ਕਿ ਇਸ ਵਿਚਪੰਜ ਪਿਆਰਿਆਂ ਦੀ ਸੇਵਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪਰਨਾਮ ਸਿੰਘ, ਸੱਚਖੰਡ ਸ੍ਰੀ ਹਰਿਮੰਦਰਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰਾ ਭਾਈ ਮੁਖਤਿਆਰ ਸਿੰਘ ਨੇ ਪੰਜਪਿਆਰਿਆਂ ਵਿਚ ਸੇਵਾ ਨਿਭਾਈ। ਅੰਮ੍ਰਿਤ ਸੰਚਾਰ ਸਮਾਗਮ ਮਗਰੋਂ ਸਮੂਹ ਅੰਮ੍ਰਿਤ ਅਭਿਲਾਸ਼ੀ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬਦੇ ਵਿਹੜੇ ਵਿਚ ਸਜੇ ਦੀਵਾਨ ਵਿਚ ਪੁੱਜੀਆਂ, ਜਿਥੇ ਜੈਕਾਰਿਆਂ ਦੀ ਗੂੰਜ ਵਿਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਜਿੱਥੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀਸਮੁੱਚੀ ਕੌਮ ਨੂੰ ਅੰਮ੍ਰਿਤਧਾਰੀ ਬਣਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਧਰਮ ਪ੍ਰਚਾਰ ਰਾਹੀਂ ਆਪਣੀਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ, ਜਿਸ ਤਹਿਤ ਪਿਛਲੇ ਤਿੰਨ ਸਾਲਾਂ ਵਿਚ ਕੇਵਲ ਦੋਆਬਾ ਜੋਨ ਵਿਚ ਹੀ 1 ਲੱਖ 11 ਹਜ਼ਾਰ793 ਪ੍ਰਾਣੀ ਅੰਮ੍ਰਿਤਧਾਰੀ ਬਣੇ ਹਨ। ਇਸ ਸਾਲ 31 ਅਕਤੂਬਰ ਤੱਕ ਪੂਰੇ ਪੰਜਾਬ ਵਿਚ 50 ਹਜ਼ਾਰ ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤਛਕਿਆ, ਜਿਸ ਵਿਚੋਂ ਇਕੱਲੇ ਦੋਆਬਾ ਜੋਨ ਵਿਚ 13751 ਪ੍ਰਾਣੀ ਅੰਮ੍ਰਿਤਧਾਰੀ ਬਣੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਘਰਿ ਘਰਿਅੰਦਰਿ ਧਰਮਸਾਲ’ ਲਹਿਰ ਨੂੰ ਵੀ ਪੂਰੇ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਜਿੱਥੇ ਸ਼੍ਰੋਮਣੀ ਕਮੇਟੀ ਦੇਪ੍ਰਚਾਰਕ ਪਿੰਡ–ਪਿੰਡ ਜਾ ਕੇ ਸਿੱਖਾਂ ਨੂੰ ਆਪਣੇ ਸ਼ਾਨਾਮੱਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾ ਰਹੇ ਹਨ ਉੱਥੇ ਨਵੀਂ ਪੀੜ੍ਹੀ ਨੂੰਗੁਰਬਾਣੀ ਤੇ ਇਤਿਹਾਸ ਨਾਲ ਜੋੜ ਕੇ ਉਨ੍ਹਾਂ ਅੰਦਰ ਕੌਮੀ ਗੌਰਵ ਭਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ‘ਚ ਸਿੱਖਾਂ ਨੂੰ 1 ਲੱਖ 81 ਹਜ਼ਾਰ ਤੋਂ ਵੱਧ ਘਰਾਂ ਅੰਦਰ ਧਰਮ ਅਤੇ ਇਤਿਹਾਸ ਨਾਲ ਸਬੰਧਿਤ ਪੁਸਤਕਾਂ ਵੰਡੀਆਂ ਗਈਆਂ ਹਨ।
ਬੀਬੀ ਜਗੀਰ ਕੌਰ ਨੇ ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਵੀ ਦਿੱਤੇ। ਇਸਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ, ਤਾਜੇਸ਼ਵਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀਕੀਰਤਨ, ਬੀਬੀ ਰਾਜਵੰਤ ਕੌਰ ਅਤੇ ਗਿਆਨੀ ਹਰਜੋਤ ਸਿੰਘ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾਇਆ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਖੀਰ ਵਿਚ ਇਸ ਸਮਾਗਮ ਦੌਰਾਨ ਅੰਮ੍ਰਿਤ ਛਕਣਵਾਲਿਆਂ ਅਤੇ ਸ਼ਾਮਲ ਹੋਈਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਹਰੇਕ ਸਿੱਖ ਨੂੰ ਅੰਮ੍ਰਿਤਧਾਰੀ ਹੋ ਕੇ ਰਹਿਤਵਾਨ ਬਣਨਾਚਾਹੀਦਾ ਹੈ।
ਇਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਭਾਈ ਅਮਰਜੀਤ ਸਿੰਘ ਚਾਵਲਾ, ਡਾ. ਦਲਜੀਤ ਸਿੰਘ ਭਿੰਡਰ, ਹਰਪਾਲ ਸਿੰਘ ਜੱਲਾ, ਚਰਨਜੀਤ ਸਿੰਘ ਕਾਲੇਵਾਲ, ਪ੍ਰਿੰ. ਸੁਰਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਓ.ਐਸ.ਡੀ. ਡਾ. ਸੁਖਬੀਰ ਸਿੰਘ, ਦੋਆਬਾ ਜੋਨ ਦੇ ਮੁੱਖ ਪ੍ਰਚਾਰਕ ਜਸਵਿੰਦਰਸਿੰਘ ਸ਼ਹੂਰ, ਮਾਲਵਾ ਜੋਨ ਦੇ ਮੁੱਖ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਕਰਤਾਰ ਸਿੰਘ ਇੰਚਾਰਜ ਧਰਮ ਪ੍ਰਚਾਰ, ਨੌਸ਼ੇਵਰਜੀਤਸਿੰਗ, ਸਰਬਜੀਤ ਸਿੰਘ ਖਡੂਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।


