- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ
ਚੰਡੀਗੜ੍ਹ – ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਆਸ਼ਰਿਤਾਂ ਨਾਲ ਸਰਕਾਰ ਹਮਦਰਦੀ ਰੱਖਦੀ ਹੈ, ਇਸ ਲਈ ਸਾਰੇ ਵਿਭਾਗਾਂ ਵੱਲੋਂ ਅਜਿਹੇ ਕੇਸਾਂ ਦਾ ਬੈਕਲਾਗ ਪਹਿਲ ਦੇ ਅਧਾਰ ‘ਤੇ ਭਰਿਆ ਜਾ ਰਿਹਾ ਹੈ।ਜਿਨ੍ਹਾਂ ਅਸਾਮੀਆਂ ‘ਤੇ ਇਨ੍ਹਾਂ ਲਾਭਪਾਤਰੀਆਂ ਨੂੰ ਭਰਤੀ ਕੀਤਾ ਗਿਆ ਹੈ ਉਨ੍ਹਾਂ ਵਿੱਚ 10 ਅਸਾਮੀਆਂ ਗਰੁੱਪ ਸੀ ਅਤੇ 70 ਅਸਾਮੀਆਂ ਗਰੁੱਪ ਡੀ ਦੀਆਂ ਹਨ। ਇਨ੍ਹਾਂ ਵਿੱਚੋਂ 6 ਉਮੀਦਵਾਰਾਂ ਦੀ ਕਲਰਕ, 3 ਜੂਨੀਅਰ ਡਰਾਫਟਸਮੈਨ, 1 ਰੋਡ ਇੰਸਪੈਕਟਰ, 59 ਸੇਵਾਦਾਰ, 5 ਬੇਲਦਾਰ, 2 ਚੌਂਕੀਦਾਰ, 3 ਸਵੀਪਰ ਅਤੇ 1 ਮਾਲੀ ਵਜੋਂ ਭਰਤੀ ਕੀਤੀ ਗਈ ਹੈ।


