- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੇਲ ਟੈਂਕਰ ਅਤੇ ਟਵੇਰਾ ਗੱਡੀ ਦੀ ਟੱਕਰ ਨਾਲ ਬੁਢਲਾਡਾ ਦੇ ਪੰਜ ਵਾਸੀਆਂ ਦੀ ਮੌਤ
ਬੁਢਲਾਡਾ – ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੋਦਾ ਸਿਰਸਾ ਨੂੰ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਗੱਡੀ ਦੀ ਤੇਲ ਟੈਂਕਰ ਨਾਲ ਟੱਕਰ ਹੋ ਜਾਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਤੋਂ ਡੇਰਾ ਸੱਚਾ ਸੌਦਾ ਸਿਰਸਾ ਵੱਲ ਨੂੰ ਜਾ ਰਹੇ ਪਲਾਟਾਂ ਤੋਂ ਇੱਕ ਟਵੇਰਾ ਗੱਡੀ ਜਦੋਂ ਹੀ ਸਰਦੂਲਗੜ੍ਹ ਤੋਂ ਅੱਗੇ ਪੁਨਿਹਾਰੀ ਕਸਬੇ ਨੇੜੇ ਪਹੁੰਚੀ ਤਾਂ ਐਚ ਪੀ ਤੇਲ ਕੰਪਨੀ ਦੇ ਇੱਕ ਕੈਂਟਰ ਨਾਲ ਟਕਰਾ ਗਈ ਹੈ, ਜਿਸ ਨਾਲ ਗੱਡੀ ਵਿਚ ਸਵਾਰ ਵਿਅਕਤੀਆਂ ਵਿਚੋਂ ਪੰਜ ਵਿਅਕਤੀਆਂ ਦੀ ਮੌਕੇ ਦੀ ਮੌਤ ਹੋ ਗਈ ਅਤੇ ਪੰਜ ਹੀ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ। ਮਿਰਤਕਾਂ ਦੀ ਪਛਾਣ ਹਰਵਿੰਦਰ ਸਿੰਘ (65), ਮੁਕੇਸ਼ ਕੁਮਾਰ (40) ਐਸ.ਡੀ.ਐਮ. ਦਫਤਰ, ਬੰਤ ਸਿੰਘ (52), ਗੁਰਚਰਨ ਸਿੰਘ (68) ਬੱਬੀ ਸਿੰਘ ਡਰਾਈਵਰ ਧਰਮਗੜ (38), ਵੱਜੋਂ ਹੋਈ ਹੈ। ਇਸ ਦੁਰਘਟਨਾ ਕਰਕੇ ਬੁਢਲਾਡਾ ਸ਼ਹਿਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।


