- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ
ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਤੋਂ ਲਈ ਜਾਵੇਗੀ ਮੱਦਦ
ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਨਬਾਰਡ ਵਲੋਂ ਪੰਜਾਬ ਦੇ ਚੀਫ ਜਨਰਲ ਮਨੇਜਰ ਸ੍ਰੀ ਜੇ.ਪੀ.ਐਸ ਬਿੰਦਰਾ ਅਤੇ ਸਹਾਇਕ ਜਨਰਲ ਮਨੇਜਰ ਸ੍ਰੀ ਕੈਲਾਸ਼ ਪਾਹਵਾ ਅਤੇ ਪੇਡਾ ਵਲੋਂ ਸਹਾਇਕ ਜਨਰਲ ਮਨੇਜਰ ਸ੍ਰੀ ਜਸਪਾਲ ਸਿੰਘ ਸ਼ਾਮਿਲ ਹੋਏ।ਪੰਚਾਇਤ ਮੰਤਰੀ ਨੇ ਇਸ ਮੀਟਿੰਗ ਵਿਚ ਪੇਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਪਿੰਡਾਂ ਲਈ ਕੇਂਦਰ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਸਹਾਇਤਾ ਪ੍ਰਾਪਤ ਕਰਨ ਲਈ ਤਜਵੀਜਾਂ ਬਣਾ ਕੇ ਦੇਣਗੇ ਤਾਂ ਕਿ ਮੰਤਰਾਲੇ ਦੇ ਸਬੰਧਤ ਅਧਿਕਾਰੀਆਂ ਨਾਲ ਮਾਮਲਾ ਵਿਚਾਰਿਆ ਜਾ ਸਕੇ। ਇਸ ਤੋਂ ਇਲਾਵਾ ਉਨਾਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੋਲਰ ਊਰਜਾ ਸਬੰਧੀ ਸਾਰੀਆਂ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪਿੰਡਾਂ ਦੀ ਨਿਸ਼ਾਨਦੇਹੀ ਕਰਕੇ ਉਨਾਂ ਕੋਲ ਰਿਪੋਰਟ ਪੇਸ਼ ਕੀਤੀ ਜਾਵੇ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲਿੰਕ ਸੜਕਾਂ ਨੂੰ ਮਜਬੂਤ ਅਤੇ ਚੌੜਾ ਕਰਨ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਤੋਂ ਤਜਵੀਜ ਤਿਆਰ ਕਰਵਾਕੇ ਨਬਾਰਡ ਨੂੰ ਭੇਜੀ ਜਾਵੇਗੀ ਤਾਂ ਕਿ ਨਬਾਰਡ ਤੋਂ ਲੋਂੜੀਦੀ ਸਹਾਇਤਾ ਲਈ ਜਾ ਸਕੇ।ਇਸ ਤੋਂ ਇਲਾਵਾ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹਨਾਂ ਦੇ ਵਿਭਾਗ ਵਲੋਂ ਸਰਹੱਦੀ ਜ਼ਿਲਿਆਂ ਦੇ ਪਿੰਡਾਂ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਰਾਹੀਂ ਨਬਾਰਡ ਨੂੰ ਇਕ ਵਿਸ਼ੇਸ਼ ਪ੍ਰਸਤਾਵ ਤਿਆਰ ਕਰਕੇ ਭੇਜਿਆ ਜਾਵੇਗਾ। ਨਬਾਰਡ ਅਧਿਕਾਰੀਆਂ ਨੇ ਇਸ ਕਾਰਜ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਹਾਮੀ ਭਰੀ ਹੈ।


