- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਰੁਪਏ ਬਚਾਏ : ਪੰਨੂੰ
ਚੰਡੀਗੜ੍ਰ – ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਤੰਦਰੁਸਤ ਪੰਜਾਬ ਮਿਸ਼ਨ ਸੂਬੇ ਵਿੱਚ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਵਿੱਚ ਸਫ਼ਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖੇਤੀਬਾੜੀ ਲਾਗਤ ਖ਼ਰਚੇ ਘਟਣ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱÎਸਿਆ ਕਿ ਸਾਉਣੀ 2018 ਦੌਰਾਨ ਕੀਟਨਾਸ਼ਕਾਂ ਦੀ ਔਸਤਨ ਖ਼ਪਤ 3838 ਮੀਟ੍ਰਿਕ ਟਨ (ਤਕਨੀਕੀ ਗ੍ਰੇਡ) ਹੋਈ ਸੀ ਜਿਸ ‘ਤੇ 2000 ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚਾ ਆਇਆ। ਜਦਕਿ ਸਾਉਣੀ 2019 ਦੌਰਾਨ ਕੀਟਨਾਸ਼ਕਾਂ/ ਨਦੀਨਨਾਸ਼ਕਾਂ ਦੀ ਵਰਤੋਂ ਵਿੱਚ 35 ਫੀਸਦੀ ਕਮੀ ਆਈ ਹੈ। ਇਸ ਵਿੱਚ ਨਦੀਨਨਾਸ਼ਕਾਂ ਅਤੇ ਉੱਲੀਮਾਰ ਦਵਾਈਆਂ ਦੀ ਵਰਤੋਂ ਵਿੱਚ ਆਈ ਕਮੀ ਵੀ ਦਰਜ ਹੈ। ਜੇਕਰ, ਇਕੱਲੇ ਨਦੀਨਨਾਸ਼ਕਾਂ ਦੀ ਵਰਤੋਂ ‘ਤੇ ਝਾਤ ਮਾਰੀਏ ਤਾਂ ਉਨ੍ਹਾਂ ਦੀ ਵਰਤੋਂ ‘ਚ 18 ਫੀਸਦੀ ਭਾਵ ਲਗਭਗ 675 ਮੀਟ੍ਰਿਕ ਟਨ (ਤਕਨੀਕੀ ਗ੍ਰੇਡ) ਦੀ ਕਮੀ ਦਰਜ ਕੀਤੀ ਗਈ। ਸ. ਪੰਨੂੰ ਨੇ ਕਿਹਾ ਕਿ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਵਰਤੋਂ ਵਿੱਚ ਕਮੀ ਆਉਣ ਨਾਲ ਕਿਸਾਨਾਂ ਦੇ ਬੇਲੋੜੇ ਲਾਗਤ ਖ਼ਰਚੇ ਘਟਣ ਨਾਲ 355 ਕਰੋੜ ਰੁਪਏ ਬਚੇ ਹਨ। ਇਸ ਪ੍ਰਾਪਤੀ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀਆਂ ਜਾਗਰੂਕਤਾ ਪਹਿਲਕਦਮੀਆਂ ਸਿਰ ਬੰਨ੍ਹਦਿਆਂ ਪੰਨੂੰ ਨੇ ਦੱਸਿਆ ਕਿ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਰੋਕਣ ਪ੍ਰਤੀ ਜਾਗਰੂਕ ਕਰਨ ਲਈ ਸੂਬੇ ਵਿੱਚ ਹਰੇਕ ਜਗ੍ਹਾ ਜਾਗਰੂਕਤਾ ਕੈਂਪ/ਸੈਮੀਨਾਰ/ਵਰਕਸ਼ਾਪਾਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਨਰਮੇ ਅਤੇ ਬਾਸਮਤੀ ਝੋਨੇ ਦੀਆਂ ਫ਼ਸਲਾਂ ‘ਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਘਟਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਖੇਤੀਬਾੜੀ ਰਸਾਇਣਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਕਿਸਾਨਾਂ ਲਈ ਕੇਵਲ ਉੱਚ ਮਿਆਰੀ ਰਸਾਇਣਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ‘ਤੇ ਹੀ ਜ਼ੋਰ ਦਿੱਤਾ ਗਿਆ ਅਤੇ ਘਟੀਆ ਦਰਜੇ ਦੇ ਅਤੇ ਨਕਲੀ ਖੇਤੀਬਾੜੀ ਰਸਾਇਣਾਂ ਦੇ ਖ਼ਾਤਮੇ ਲਈ ਜ਼ੋਰਦਾਰ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਖੇਤੀਬਾੜੀ ਰਸਾਇਣਾਂ ਦੇ ਮਿਆਰ ਨੂੰ ਵਾਚਣ ਲਈ ਸਮੇਂ ਸਮੇਂ ‘ਤੇ ਉਨ੍ਹਾਂ ਦੇ ਨਮੂਨੇ ਲਏ ਗਏ। ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਨੇ ਕਿਹਾ ਕਿ ਸਾਉਣੀ 2019 ਦੌਰਾਨ 2 ਲੱਖ ਟਨ ਤੱਕ ਯੂਰੀਆ ਖਾਦ ਦੀ ਵਰਤੋਂ ਘਟਣ ਨਾਲ ਕੀੜਿਆਂ ਦੀ ਪੈਦਾਵਾਰ ‘ਚ ਕਮੀ ਆਈ ਹੈ ਜਿਸ ਦੇ ਚਲਦਿਆਂ ਕੀਟਨਾਸ਼ਕਾਂ ਦੀ ਵਰਤੋਂ ਕਾਫ਼ੀ ਹੱਦ ਤੱਕ ਘਟੀ ਹੈ।


