- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਲਗਭਗ 22 ਲੱਖ ਵਿਦਿਆਰਥੀਆਂ ਔਰਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਸ਼ਾਨ ਨੂੰ ਠੇਸ ਨਾ ਪਹੁੰਚਾਉਣ ਦੀ ਸਹੁੰ ਚੁਕਾਈ ਗਈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਿੱਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਮੁਹਿੰਮ ਅਧੀਨ 22 ਲੱਖ ਦੇ ਲਗਭਗ ਵਿਦਿਆਰਥੀਆਂ ਨੂੰ ਕੁੜੀਆਂ ਅਤੇ ਔਰਤਾਂ ਪ੍ਰਤੀ ਸਰਕਾਰ ਪ੍ਰਗਟ ਕਰਨ ਲਈ ਕਿਹਾ ਗਿਆ ਹੈ| ਨਾਲ ਹੀ ਸੀ.ਸੀ.ਟੀ.ਵੀ. ਕੈਮਰੇ ਅਤੇ ਸਟ੍ਰੀਟ ਲਾਈਟਾਂ ਵੀ ਲਾਈਆਂ ਜਾ ਰਹੀਆਂ ਹਨ|ਉਨ੍ਹਾਂ ਕਿਹਾ ਕਿ ਸਮਾਜ ਦੀ ਵਿਚਾਰਧਾਰਾ ਨੂੰ ਬਦਲਣ ਦੀ ਲੋੜ ਹੈ| ਅਸੀਂ ਦਿੱਲੀ ਨੂੰ ਇਕ ਅਜਿਹੀ ਥਾਂ ਬਣਾਉਣੀ ਚਾਹੁੰਦੇ ਹਾਂ, ਜਿਥੇ ਔਰਤਾਂ ਰਾਤ ਸਮੇਂ ਘਰੋਂ ਬਾਹਰ ਨਿਕਲਣ ਵੇਲੇ ਕਿਸੇ ਤਰ੍ਹਾਂ ਦਾ ਡਰ ਮਹਿਸੂਸ ਨਾ ਕਰਨ| ਵਿਦਿਆਰਥੀਆਂ ਨੇ ਸਹੁੰ ਚੁੱਕੀ ਹੈ ਕਿ ਔਰਤਾਂ ਦਾ ਸਤਿਕਾਰ ਕਰਨਗੇ ਅਤੇ ਉਨ੍ਹਾਂ ਪ੍ਰਤੀ ਕਿਸੇ ਤਰ੍ਹਾਂ ਦਾ ਗਲਤ ਰਵੱਈਆ ਨਹੀਂ ਅਪਣਾਉਗੇ| ਵਿਦਿਆਰਥਣਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਘਰਾਂ ਵਿੱਚ ਆਪਣੇ ਭਰਾਵਾਂ ਨੂੰ ਇਹ ਸਹੁੰ ਚੁਕਾਉਣਗੀਆਂ ਕਿ ਉਹ ਔਰਤਾਂ ਨਾਲ ਸਹੀ ਢੰਗ ਨਾਲ ਪੇਸ਼ ਆਉਣਗੇ|


