- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਵਿੱਚ ਸੰਘਣੀ ਧੁੰਦ ਕਾਰਨ 14 ਟਰੇਨਾਂ ਲੇਟ
ਨਵੀਂ ਦਿੱਲੀ – ਦਿੱਲੀ ਨਿਵਾਸੀਆਂ ਨੇ ਅੱਜ ਦਿਨ ਦੀ ਸ਼ੁਰੂਆਤ ਸਰਦ ਅਤੇ ਧੁੰਦ ਭਰੀ ਸਵੇਰ ਨਾਲ ਕੀਤੀ ਜਿੱਥੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਿਹਾ| ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ 14 ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ| ਰਾਂਚੀ-ਦਿੱਲੀ, ਜੈਨਗਰ-ਆਨੰਦ ਵਿਹਾਰ ਗਰੀਬ ਰੱਥ, ਫਰੱਕਾ ਐਕਸਪ੍ਰੈਸ, ਪੂਰਬੀ ਐਕਸਪ੍ਰੈਸ, ਸਿਯਾਲਦਾਹ ਰਾਜਧਾਨੀ ਉਨ੍ਹਾਂ ਟਰੇਨਾਂ ਵਿਚ ਸ਼ਾਮਲ ਹਨ, ਜੋ ਤੈਅ ਸਮੇਂ ਤੋਂ ਦੇਰੀ ਨਾਲ ਚਲ ਰਹੀਆਂ ਹਨ| ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਵਿਚ ਸੰਘਣੀ ਧੁੰਦ ਛਾਈ ਰਹੀ, ਜਿਸ ਦੇ ਕਾਰਨ ਸਵੇਰੇ ਸਾਢੇ 5 ਵਜੇ ਪਾਲਮ ਵਿਚ ਦ੍ਰਿਸ਼ਟਤਾ (ਵਿਜ਼ੀਬਿਲਟੀ) 200 ਮੀਟਰ ਅਤੇ ਸਫਦਰਜੰਗ ਵਿਚ 400 ਮੀਟਰ ਰਹਿ ਗਈ| ਅਧਿਕਾਰੀ ਨੇ ਦੱਸਿਆ ਕਿ ਦਿਨ ਭਰ ਆਸਮਾਨ ਸਾਫ ਰਹਿਣ ਦਾ ਅਨੁਮਾਨ ਹੈ| ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿ ਸਕਦਾ ਹੈ| ਸਵੇਰੇ ਸਾਢੇ 8 ਵਜੇ ਹਵਾ ਵਿਚ ਨਮੀ 100 ਫੀਸਦੀ ਦਰਜ ਕੀਤੀ ਗਈ| ਘੱਟ ਤੋਂ ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 20.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ|


