- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦਿੱਲੀ ਹਿੰਸਾ ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਪੀੜਤਾਂ ਦੀ ਮਦਦ ਲਈ ਅਸੀਂ ਬਹੁਤ ਵੱਡੇ ਪੱਧਰ ‘ਤੇ ਖਾਣਾ ਪਹੁੰਚਾ ਰਹੇ ਹਨ। ਜਿਨ੍ਹਾਂ ਲੋਕਾਂ ਦੇ ਘਰ ਪੂਰੀ ਤਰ੍ਹਾਂ ਨਾਲ ਸੜ ਗਏ ਹਨ, ਉਨ੍ਹਾਂ ਦੇ ਰਹਿਣ ਲਈ 9 ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ ਯਾਨੀ ਸ਼ਨੀਵਾਰ ਦੁਪਹਿਰ ਤੋਂ ਅਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਸੜ ਗਏ ਹਨ, ਉਨ੍ਹਾਂ ਨੂੰ ਤੁਰੰਤ ਪੈਸੇ ਦੀ ਜ਼ਰੂਰਤ ਹੈ, ਉਨ੍ਹਾਂ ਨੂੰ 25-25 ਹਜ਼ਾਰ ਰੁਪਏ ਦੇਣੇ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਦਾ ਬਕਾਇਆ ਪੈਸਾ 2 ਤੋਂ 3 ਦਿਨ ‘ਚ ਨਿਰੀਖਣ ਕਰ ਕੇ ਦੇਣ ਦੀ ਕੋਸ਼ਿਸ਼ ਕਰਾਂਗੇ। ਦੱਸਣਯੋਗ ਹੈ ਕਿ ਦਿੱਲੀ ਹਿੰਸਾ ‘ਚ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 200 ਤੋਂ ਵਧ ਲੋਕ ਜ਼ਖਮੀ ਹਨ। ਜ਼ਖਮੀਆਂ ‘ਚੋਂ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਹਾਲਾਤ ਕੰਟਰੋਲ ‘ਚ ਹਨ ਅਤੇ ਜਾਂਚ ਲਈ ਕ੍ਰਾਈਮ ਬਰਾਂਚ ਦੇ ਅਧੀਨ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ।


