- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੁਸ਼ਯੰਤ ਚੌਟਾਲਾ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਜੀਂਦ – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਤਵਾਰ ਦੀ ਸ਼ਾਮ ਲਘੂ-ਸਕੱਤਰੇਤ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਲਈ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਤੋਂ ਜੀਂਦ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਮੰਗਿਆ। ਇਸ ਦੌਰਾਨ ਜੀਂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਅਤੇ ਜੀਂਦ-ਰੋਹਤਕ ਨੈਸ਼ਨਲ ਹਾਈਵੇਅ ਵਿੱਚ ਪਏ ਟੋਇਆਂ ਨੂੰ ਲੈ ਕੇ ਚੌਟਾਲਾ ਅਧਿਕਾਰੀਆਂ ’ਤੇ ਗੰਭੀਰ ਨਜ਼ਰ ਆਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਸੜਕਾਂ ਦੀ ਹਾਲਤ ਵਿੱਚ ਛੇਤੀ ਸੁਧਾਰ ਲਿਆਉਣ ਕਿਉਂਕਿ ਅਜਿਹੀ ਸਥਿਤੀ ਵੇਖਕੇ ਜੀਂਦ ਪਿੱਛੇ ਜਾਂਦਾ ਨਜ਼ਰ ਆ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਉਚਾਨਾ ਸੀਐੱਚਸੀ ਵਿੱਚ ਬਿਜਲੀ ਦੀ ਫੀਟਿੰਗ ਦਾ ਕੰਮ ਅਗਲੇ 15 ਦਿਨਾਂ ਵਿੱਚ ਪੂਰਾ ਕਰਵਾਉਣ ਦੀ ਹਦਾਇਤਾਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਜੀਂਦ ਦੇ ਪਿੰਡ ਹੈਬਤਪੁਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਸਮੀਖਿਆ ਕੀਤੀ ਤੇ ਸੰਬਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਮਹੀਨੇ ਇਸ ਕਾਲਜ ਦੇ ਨਿਰਮਾਣ ਲਈ ਟੈਂਡਰ ਜਾਰੀ ਹੋ ਜਾਣਗੇ। ਸ਼ਹਿਰ ਵਿੱਚ ਲੱਗਣ ਵਾਲੇ ਸੀਸੀਟੀਵੀ ਕੈਮਰਿਆਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਉਪ ਮੁੱਖ ਮੰਤਰੀ ਨਾਰਾਜ਼ ਹੋਏ ਤੇ ਉਨ੍ਹਾਂ ਨੇ ਜਲਦੀ ਇਸ ਕੰਮ ਨੂੰ ਸਿਰੇ ਚੜ੍ਹਾਉਣ ਦੇ ਹੁਕਮ ਦਿੱਤੇ। ਇਸ ਮੌਕੇ ਉਪ ਮੁੱਖ ਮੰਤਰੀ ਨੂੰ ਸਰਪੰਚਾਂ ਦਾ ਇਕ ਵਫ਼ਦ ਵੀ ਮਿਲਿਆ, ਜਿਸ ਨੇ ਸਰਪੰਚਾਂ ਨੂੰ ਈ-ਟੈਂਡਰਿੰਗ ਵਿੱਚ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਤੋਂ ਸਿਰਫ਼ ਠੇਕੇਦਾਰਾਂ ਨੂੰ ਲਾਭ ਪਹੁੰਚ ਰਿਹਾ ਹੈ, ਇਸ ਨੂੰ ਸਮਾਪਤ ਕੀਤਾ ਜਾਵੇ।


