- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜਾ ਟੀ-20 ਅੱਜ ਧਵਨ ’ਤੇ ਦਬਾਅ ਵਧਿਆ
ਇੰਦੌਰ – ਪਹਿਲਾ ਮੈਚ ਮੀਂਹ ਦੀ ਭੇਂਟ ਚੜ੍ਹਨ ਮਗਰੋਂ ਸ਼ਿਖਰ ਧਵਨ ਨੂੰ ਸਲਾਮੀ ਬੱਲੇਬਾਜ਼ ਦੀ ਦੌੜ ਵਿੱਚ ਲੋਕੇਸ਼ ਰਾਹੁਲ ਨੂੰ ਪਛਾੜਣ ਲਈ ਇੱਕ ਮੈਚ ਘੱਟ ਮਿਲੇਗਾ। ਮੰਗਲਵਾਰ ਨੂੰ ਇੱਥੇ ਸ੍ਰੀਲੰਕਾ ਖ਼ਿਲਾਫ਼ ਹੋਣ ਵਾਲੇ ਭਾਰਤ ਦੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਉਹ ਲੈਅ ਵਿੱਚ ਚੱਲ ਰਹੇ ਆਪਣੇ ਇਸ ਸਾਥੀ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੇ ਇਰਾਦੇ ਨਾਲ ਉਤਰੇਗਾ। ਸੀਮਤ ਓਵਰਾਂ ਦੀ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਧਵਨ 34 ਸਾਲ ਦਾ ਹੋ ਗਿਆ ਹੈ, ਜਦਕਿ ਰਾਹੁਲ ਅਜੇ ਸਿਰਫ਼ 27 ਸਾਲ ਦਾ ਹੈ। ਇਸ ਤਰ੍ਹਾਂ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਥਾਂ ਪੱਕੀ ਕਰਨ ਲਈ ਦਿੱਲੀ ਦੇ ਧਵਨ ਕੋਲ ਜ਼ਿਆਦਾ ਸਮਾਂ ਨਹੀਂ ਹੈ। ਕਪਤਾਨ ਵਿਰਾਟ ਕੋਹਲੀ ਵੀ ਕਹਿ ਚੁੱਕਿਆ ਹੈ ਕਿ ਸ੍ਰੀਲੰਕਾ ਖ਼ਿਲਾਫ਼ ਲੜੀ ਤੋਂ ਆਰਾਮ ਮਿਲਣ ਮਗਰੋਂ ਰੋਹਿਤ ਸ਼ਰਮਾ ਜਦੋਂ ਪਾਰੀ ਦਾ ਆਗਾਜ਼ ਕਰਨ ਲਈ ਵਾਪਸੀ ਕਰੇਗਾ ਤਾਂ ਧਵਨ ਅਤੇ ਰਾਹੁਲ ਵਿਚੋਂ ਕਿਸੇ ਇੱਕ ਨੂੰ ਚੁਣਨਾ ਸੌਖਾ ਨਹੀਂ ਹੋਵੇਗਾ।


