- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੂਜੇ ਟੈਸਟ ਮੈਚ ਚ ਦੱ. ਅਫਰੀਕਾ ਨੇ ਪਾਕਿ ਤੇ ਕੱਸਿਆ ਸ਼ਿਕੰਜਾ
ਕੇਪਟਾਓਨ – ਡੁਆਂਨੇ ਓਲਿਵੀਅਰ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ ਦੱਖਣੀ ਅਫਰੀਕਾ ਨੇ ਦੂਜੇ ਕ੍ਰਿਕਟ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਪਾਕਿਸਤਾਨ ‘ਤੇ ਦਬਾਅ ਬਣਾ ਲਿਆ। ਓਲਿਵੀਅਰ ਨੇ 48 ਦੌੜਾਂ ‘ਤੇ 4 ਵਿਕਟਾਂ ਹਾਸਲ ਕੀਤੀਆਂ। ਹਰੀ ਭਰੀ ਪਿੱਚ ‘ਤੇ ਪਾਕਿਸਤਾਨੀ ਟੀਮ 177 ਦੌੜਾਂ ਬਣਾ ਕੇ ਢੇਰ ਹੋ ਗਈ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ ਏਡੇਨ ਮਾਰਕਰਾਮ ਨੇ 78 ਦੌੜਾਂ ਬਣਾ ਕੇ ਦੱਖਣੀ ਅਫਰੀਕਾ ਨੂੰ 2 ਵਿਕਟਾਂ ‘ਤੇ 123 ਦੌੜਾਂ ਤਕ ਪਹੁੰਚਾ ਦਿੱਤਾ ਸੀ। ਪਹਿਲੇ ਟੈਸਟ ‘ਚ ਮੈਚ ਦੇ ਹੀਰੋ ਰਹਿਣ ਵਾਲੇ ਓਲਿਵੀਅਰ ਤੋਂ ਇਲਾਵਾ ਡੇਲ ਸਟੇਨ ਨੇ 48 ਦੌੜਾਂ ‘ਤੇ 3 ਵਿਕਟਾਂ ਹਾਸਲ ਕੀਤੀਆਂ। ਪਾਕਿਸਤਾਨ ਦੇ ਲਈ ਸਿਰਫ ਕਪਤਾਨ ਸਰਫਰਾਜ ਅਹਿਮਦ (56) ਦੌੜਾਂ ਤੇ ਸ਼ਾਨ ਮਸੂਦ (44) ਦੌੜਾਂ ਹੀ ਬਣਾ ਸਕੇ।


