- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਿਹਾ ਸਵਾਈਨ ਫਲੂ
ਨਵੀਂ ਦਿੱਲੀ – ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ| ਰਾਜਸਥਾਨ ਵਿੱਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ| ਸੂਬੇ ਵਿੱਚ ਸਵਾਈਨ ਫਲੂ ਨਾਲ ਦੋ ਹੋਰ ਮੌਤਾਂ ਹੋਣ ਨਾਲ ਇਸ ਸਾਲ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ| ਸਰਕਾਰ ਨੇ ਸਵਾਈਨ ਫਲੂ ਦੇ ਖਿਲਾਫ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ| ਸੂਬੇ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਦੱਸਿਆ ਹੈ ਕਿ ਸੂਬੇ ਵਿੱਚ ਸਵਾਈਨ ਫਲੂ ਦੀ ਸਮੀਖਿਆ ਦੇ ਲਈ 21 ਤੋਂ 23 ਜਨਵਰੀ ਤੱਕ ‘ਵਿਸ਼ੇਸ਼ ਸਖਤ ਮੁਹਿੰਮ’ ਚਲਾਈ ਜਾ ਰਹੀ ਹੈ| ਇਸ ਸਾਲ ਸੂਬੇ ਵਿੱਚ ਹੁਣ ਤੱਕ ਕੁੱਲ 5367 ਨਮੂਨੇ ਗਿਣੇ, ਜਿਨ੍ਹਾਂ ਵਿੱਚ 1233 ਨਮੂਨੇ ਪੋਜ਼ੀਟਿਵ ਦੱਸੇ ਗਏ ਹਨ| ਹੁਣ 1 ਤੋਂ ਲੈ ਕੇ 21 ਜਨਵਰੀ ਤੱਕ 54 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ| ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਸਵਾਈਨ ਫਲੂ ਤੇ ਕਾਬੂ ਪਾਉਣ ਅਤੇ ਇਸ ਨਾਲ ਨਿਪਟਣ ਦੇ ਸਾਰੇ ਉਪਾਅ ਕਰ ਰਹੀ ਹੈ|


