- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਅੱਤਵਾਦੀ ਹਮਲੇ ਦਾ ਅਲਰਟ-ਦਿੱਲੀ ਨਿਸ਼ਾਨੇ ’ਤੇ
ਜੈਸ਼ ਦੇ 6-7 ਅੱਤਵਾਦੀ ਪੰਜਾਬ ਤੋਂ ਦਿੱਲੀ ਵੱਲ ਜਾਣ ਦੀ ਖ਼ੁਫ਼ੀਆ ਰਿਪੋਰਟ
ਨਵੀਂ ਦਿੱਲੀ – ਦੇਸ਼ ’ਚ ਅੱਤਵਾਦੀ ਹਮਲੇ ਦੇ ਚਲਦਿਆਂ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਰਿਪੋਰਟ ਮੁਤਾਬਿਕ ਪਠਾਨਕੋਟ ਤੋਂ ਇਨੋਵਾ ਗੱਡੀ ਖੋਹਣ ਵਾਲੇ ਅੱਤਵਾਦੀਆਂ ਦਾ ਇੱਕ ਗਰੁੱਪ ਪੰਜਾਬ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਦਾ ਯਤਨ ਕਰ ਰਿਹਾ ਹੈ। ਇਸ ਵਿੱਚ 6 ਤੋਂ 7 ਅੱਤਵਾਦੀ ਦੱਸੇ ਜਾਰਹੇ ਹਨ ਜੋ ਕਿ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਹਨ। ਖੂਫੀਆ ਏਜੰਸੀਆਂ ਦਾ ਖਦਸ਼ਾ ਹੈ ਕਿ ਇਹ ਅੱਤਵਾਦੀ ਦਿੱਲੀ ਵਿੱਚ ਕੋਈ ਵੱਡਾ ਅੱਤਵਾਦੀ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸੰਭਾਵੀ ਅੱਤਵਾਦੀ ਹਮਲੇ ਨੂੰ ਸਾਹਮਣੇ ਰੱਖਦੇ ਹੋਏ ਦੇਸ਼ ਭਰ ਵਿੱਚ ਪੁਲਿਸ ਅਤੇ ਸੁਰੱਖਿਆ ਦਸਤਿਆਂ ਨੂੰ ਅਤੀ ਚੌਕਸੀ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਹੈ ਕਿ ਪੰਜਾਬ ਦੇ ਫਿਰੋਜ਼ਪੁਰ ਖੇਤਰ ਵਿੱਚ ਕੁਝ ਅੱਤਵਾਦੀ ਛੁਪੇ ਹੋਏ ਹਨ। ਬੀਤੇ ਕੱਲ੍ਹ 4 ਸ਼ੱਕੀਆਂ ਨੇ ਪਠਾਨਕੋਟ ਵਿੱਚ ਹੱਥਿਆਰਾਂ ਦੀ ਨੋਕ ’ਤੇ ਇੱਕ ਇਨੋਵਾ ਗੱਡੀ ਖੋਹ ਲਈ ਸੀ, ਜੋ ਹਾਲੇ ਤੱਕ ਪੁਲਿਸ ਨੂੰ ਨਹੀਂ ਮਿਲੀ। ਚਾਰਾਂ ਸ਼ੱਕੀਆਂ ਦੀ ਇੱਕ ਤਸਵੀਰ ਪੁਲਿਸ ਵੱਲੋਂ ਜਾਰੀ ਕੀਤੀ ਗਈ ਹੈ।


