- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.32 ਲੱਖ ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ1,32,364 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲੇ ਵੱਧ ਕੇ 2,85,74,350 ਹੋ ਗਏ ਹਨ। ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਦਰ 93 ਫੀਸਦੀ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 2,713 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 3,40,702 ਹੋ ਗਈ ਹੈ, ਜਦੋਂ ਕਿ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ ਲਗਾਤਾਰ ਚੌਥੇ ਦਿਨ 20 ਲੱਖ ਤੋਂ ਘੱਟ ਦਰਜ ਕੀਤੀ ਗਈ।ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ ਦਿਨ ਕੁੱਲ 20,75,428 ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਲਈ ਹੋਈ ਜਾਂਚ ਦੀ ਕੁੱਲ ਗਿਣਤੀ 35,74,846 ਹੋ ਗਈ ਹੈ। ਉੱਥੇ ਹੀ ਹੁਣ ਤੱਕ 22,41,09,448 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੋਰੋਨਾ ਦੀ ਰੋਜ਼ਾਨਾ ਦਰ 6.38 ਫੀਸਦੀ ਦਰਜ ਕੀਤੀ ਗਈ। ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 16,35,993 ਹੋ ਗਈ ਹੈ, ਜੋ ਕੁੱਲ ਕੋਰੋਨਾ ਮਾਮਲਿਆਂ ਦਾ 5.73 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 93.08 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 77,420 ਮਾਮਲੇ ਘਟੇ ਹਨ। ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਪੀੜਿਤ ਹੋਣ ਵਾਲਿਆਂ ਦੀ ਤੁਲਨਾ ਵਿੱਚ ਲਗਾਤਾਰ ਜ਼ਿਆਦਾ ਰਹੀ। ਹੁਣ ਤੱਕ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 2,65,97,655 ਹੋ ਗਈ ਹੈ, ਜਦੋਂ ਕਿ ਇਨਫੈਕਸ਼ਨ ਨਾਲ ਮੌਤ ਦਰ 1.19 ਫੀਸਦੀ ਹੈ।


