- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਨੀ ਦੇ ਧਮਾਲ ਨਾਲ ਚੇਨੱਈ ਦੀ ਵੱਡੀ ਜਿੱਤ
ਚੇਨੱਈ – ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਵਿਕਟ ਦੇ ਅੱਗੇ ਤੇ ਪਿੱਛੇ ਵਿਖਾਏ ਜ਼ਬਰਦਸਤ ਪ੍ਰਦਰਸ਼ਨ ਤੇ ਇਮਰਾਨ ਤਾਹਿਰ ਦੀ ਅਗਵਾਈ ਵਿੱਚ ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਮੇਜ਼ਬਾਨ ਚੇਨੱਈ ਸੁਪਰਕਿੰਗਜ਼ ਦੀ ਟੀਮ ਆਈਪੀਐਲ ਦੇ ਇਕ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਦੀ ਟੀਮ ਖ਼ਿਲਾਫ਼ 80 ਦੌੜਾਂ ਦੀ ਵੱਡੀ ਜਿੱਤ ਦਰਜ ਕਰਦਿਆਂ ਆਈਪੀਐਲ 2019 ਦੀ ਅੰਕ ਸੂਚੀ ਵਿੱਚ ਸਿਖਰਲੇ ਸਥਾਨ ’ਤੇ ਪੁੱਜ ਗਈ ਹੈ। ਚੇਨੱਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ਨਾਲ 179 ਦੌੜਾਂ ਬਣਾਈਆਂ ਤੇ ਇਸ ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਦੀ ਟੀਮ 16.2 ਓਵਰਾਂ ਵਿੱਚ 99 ਦੌੜਾਂ ’ਤੇ ਢੇਰ ਹੋ ਗਈ। ਇਸ ਜਿੱਤ ਨਾਲ ਚੇਨੱਈ ਨੇ ਲੀਗ ਗੇੜ ਵਿੱਚ ਸਿਖਰਲੀਆਂ ਦੋ ਟੀਮਾਂ ’ਚ ਥਾਂ ਪੱਕੀ ਕਰ ਲਈ ਹੈ ਤੇ ਹੁਣ ਟੀਮ ਨੂੰ ਫਾਈਨਲ ਵਿੱਚ ਦਾਖ਼ਲੇ ਲਈ ਦੋ ਮੌਕੇ ਮਿਲਣਗੇ। ਦਿੱਲੀ ਲਈ ਕਪਤਾਨ ਸ਼੍ਰੇਅਸ ਅੱਈਅਰ (44) ਤੇ ਸ਼ਿਖਰ ਧਵਨ (19) ਹੀ ਦੋਹਰੇ ਅੰਕਾਂ ਤਕ ਪੁੱਜ ਸਕੇ। ਚੇਨੱਈ ਲਈ ਲੈੱਗ ਸਪਿੰਨਰ ਰਵਿੰਦਰ ਜਡੇਜਾ ਨੇ ਨੌਂ ਦੌੜਾਂ ਬਦਲੇ ਤਿੰਨ ਵਿਕਟ ਲਏ। ਹਰਭਜਨ ਸਿੰਘ ਤੇ ਦੀਪਕ ਚਾਹਰ ਦੇ ਹਿੱਸੇ ਇਕ ਇਕ ਵਿਕਟ ਆਇਆ। ਧੋਨੀ ਨੇ ਇਕ ਕੈਚ ਤੇ ਦੋ ਖਿਡਾਰੀ ਸਟੰਪ ਕੀਤੇ। ਚੇਨੱਈ ਦੀ 13 ਮੈਚਾਂ ਵਿੱਚ ਇਹ ਨੌਵੀਂ ਜਿੱਤ ਹੈ।ਇਸ ਤੋਂ ਪਹਿਲਾਂ ਸੁਰੇਸ਼ ਰੈਣਾ ਦੇ ਨੀਮ ਸੈਂਕੜੇ ਅਤੇ ਮਹਿੰਦਰ ਸਿੰਘ ਧੋਨੀ ਦੀ ਤੇਜ਼ ਤਰਾਰ ਪਾਰੀ ਦੀ ਬਦੌਲਤ ਚੇਨੱਈ ਸੁਪਰ ਕਿੰਗਜ਼ ਨੇ ਹੌਲੀ ਸ਼ੁਰੂਆਤ ਕਰਦਿਆਂ ਦਿੱਲੀ ਕੈਪੀਟਲਜ਼ ਖ਼ਿਲਾਫ਼ ਚਾਰ ਵਿਕਟਾਂ ’ਤੇ 179 ਦੌੜਾਂ ਬਣਾਈਆਂ। ਰੈਣਾ ਨੇ 37 ਗੇਂਦਾਂ ’ਤੇ 59 ਦੌੜਾਂ ਦੀ ਪਾਰੀ ਖੇਡੀ ਅਤੇ ਫਾਫ ਡੂਪਲੇਸਿਸ (41 ਗੇਂਦਾਂ ’ਤੇ 39 ਦੌੜਾਂ) ਨਾਲ ਦੂਜੀ ਵਿਕਟ ਲਈ 83 ਦੌੜਾਂ ਦੀ ਭਾਈਵਾਲੀ ਕੀਤੀ। ਧੋਨੀ ਨੇ 22 ਗੇਂਦਾਂ ਵਿੱਚ ਚਾਰ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ ਨਾਬਾਦ 44 ਦੌੜਾਂ ਬਣਾਈਆਂ ਅਤੇ ਟੀਮ ਨੂੰ ਚੁਣੌਤੀਪੂਰਨ ਸਕੋਰ ਤੱਕ ਪਹੁੰਚਾਇਆ।


