ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੀ. ਬੀ. ਆਈ. ਦੇ ਅੰਤਰਿਮ ਡਾਇਰੈਕਟਰ ਦੇ ਅਹੁਦੇ ਤੇ ਐਮ. ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਜਸਟਿਸ ਅਰੁਣ ਕੁਮਾਰ ਮਿਸ਼ਰਾ ਅਤੇ ਜਸਟਿਸ ਨਵੀਨ ਸਿਨਹਾ ਦੀ ਬੈਂਚ ਨੇ ਗੈਰ-ਸਰਕਾਰੀ ਸੰਗਠਨ ਕਾਮਨ ਕਾਜ ਅਤੇ ਆਰ. ਟੀ. ਆਈ. ਵਰਕਰ ਅੰਜਲੀ ਭਾਰਦਵਾਜ ਦੀਆਂ ਪਟੀਸ਼ਨਾਂ ਵਿੱਚ ਦਖਲਅੰਦਾਜ਼ੀ ਤੋਂ ਇਨਕਾਰ ਕਰ ਦਿੱਤਾ| ਅਦਾਲਤ ਨੇ ਕਿਹਾ ਕਿ ਸੀ. ਬੀ. ਆਈ. ਦੇ ਪੂਰੇ ਸਮੇਂ ਲਈ ਡਾਇਰੈਕਟਰ ਦੀ ਨਿਯੁਕਤੀ ਹੋ ਚੁਕੀ ਹੈ, ਇਸ ਲਈ ਹੁਣ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਦਾ ਕੋਈ ਮਤਲਬ ਨਹੀਂ ਬਣਦਾ| ਪਟੀਸ਼ਨਕਰਤਾ ਨੇ ਸ਼੍ਰੀ ਰਾਵ ਦੀ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਦੇ ਤੌਰ ਤੇ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ| ਕਾਮਨ ਕਾਜ ਵਲੋਂ ਪ੍ਰਸ਼ਾਂਤ ਭੂਸ਼ਣ ਨੇ ਜਿਰਹ ਕੀਤੀ ਸੀ|

VIA PUNJAB