- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਊਜ਼ੀਲੈਂਡ ਬਾਰਡਰ ਤੇ ਕੋਵਿਡ-19 ਦੇ 18 ਨਵੇਂ ਕੇਸਾਂ ਦੀ ਪੁਸ਼ਟੀ
ਵੈਲਿੰਗਟਨ – ਨਿਊਜ਼ੀਲੈਂਡ ਨੇ ਸਰਹੱਦ ਤੇ ਕੋਵਿਡ-19 ਦੇ 18 ਨਵੇਂ ਕੇਸ ਦਰਜ ਕੀਤੇ ਹਨ। ਇਹਨਾਂ ਵਿੱਚ ਹਾਲ ਹੀ ਦੇ ਵਾਪਸ ਆਉਣ ਵਾਲਿਆਂ ਵਿੱਚ ਪੰਜ ਅਤੇ ਵਾਈਕਿੰਗ ਬੇ ਸਮੁੰਦਰੀ ਜਹਾਜ਼ ਦੇ 13 ਮਾਮਲੇ ਸ਼ਾਮਲ ਹਨ। ਸਿਹਤ ਮੰਤਰਾਲੇ ਨੇ ਕੁਆਰੰਟੀਨਿਡ ਮੱਛੀ ਫੜਨ ਵਾਲੇ ਜਹਾਜ਼ ਵਾਈਕਿੰਗ ਬੇਅ ਤੋਂ ਚਾਲਕ ਦਲ ਲਈ 13 ਹੋਰ ਪਾਜ਼ਿਟਿਵ ਟੈਸਟ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।ਚਾਲਕ ਦਲ ਦੇ ਦੋ ਮੈਂਬਰਾਂ ਦੀ ਪਹਿਲਾਂ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਮੰਤਰਾਲੇ ਦੇ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਭਾਵਿਤ ਸਾਰੇ 15 ਵਿਅਕਤੀਆਂ ਨੂੰ ਹੁਣ ਵੈਲਿੰਗਟਨ ਵਿੱਚ ਸਮੁੰਦਰੀ ਕੁਆਰੰਟੀਨ ਸਹੂਲਤ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਹੈ। ਦੂਸਰੇ 4 ਨਵੇਂ ਸਰਹੱਦੀ ਮਾਮਲੇ ਫਿਲਪੀਨਜ਼, ਰੂਸ, ਇੰਡੋਨੇਸ਼ੀਆ ਅਤੇ ਮਲੇਸ਼ੀਆ ਤੋਂ ਆਏ ਹਨ ਅਤੇ ਉਹ ਆਕਲੈਂਡ ਤੇ ਹੈਮਿਲਟਨ ਵਿੱਚ ਪ੍ਰਬੰਧਿਤ ਆਈਸੋਲੇਸ਼ਨ ਅਤੇ ਕੁਆਰੰਟੀਨ ਸਹੂਲਤਾਂ ਵਿੱਚ ਭੇਜੇ ਗਏ ਹਨ। ਬਿਆਨ ਵਿੱਚ ਦੱਸਿਆ ਗਿਆ ਹੈ ਕਿ ਕਮਿਊਨਿਟੀ ਵਿੱਚ ਕੋਵਿਡ-19 ਦੇ ਕੋਈ ਨਵੇਂ ਕੇਸ ਨਹੀਂ ਹਨ। ਪਹਿਲਾਂ ਦੱਸੇ ਗਏ ਅੱਠ ਮਾਮਲੇ ਹੁਣ ਠੀਕ ਹੋ ਚੁੱਕੇ ਹਨ ਅਤੇ ਨਿਊਜ਼ੀਲੈਂਡ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 43 ਹੈ। ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਗਿਣਤੀ 2,430 ਹੈ।


