- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਚੁਣੇ
ਅੰਮ੍ਰਿਤਸਰ – ਸ: ਨਿਰਮਲ ਸਿੰਘ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੇ ਇਸ ਸੰਗਠਨ ਦੀਆਂ ਆਮ ਚੋਣਾਂ ਦੌਰਾਨ ਸ: ਸਰਬਜੀਤ ਸਿੰਘ ਨੂੰ ਹਰਾਇਆ ਹੈ। ਸਮਾਜਿਕ–ਧਾਰਮਿਕ ਸੰਗਠਨ ਚੀਫ਼ ਖ਼ਾਲਸਾ ਦੀਵਾਨ ਦਾ ਮੁਖ ਦਫ਼ਤਰ ਅੰਮ੍ਰਿਤਸਰ ਵਿਖੇ ਸਥਿਤ ਹੈ। ਸ: ਨਿਰਮਲ ਸਿੰਘ ਦੇ ਗਰੁਪ ਨੇ ਇਨ੍ਹਾਂ ਚੋਣਾਂ ਵਿਚ ਹੂੰਝਾਂ ਫੇਰ ਜਿਤ ਹਾਸਲ ਕੀਤੀ ਹੈ। ਚੀਫ਼ ਖ਼ਾਲਸਾ ਦੀਵਾਨ ਨਾਂਅ ਦਾ ਇਹ ਅਹਿਮ ਸਿਖ ਸੰਗਠਨ 111 ਵਰ੍ਹੇ ਪਹਿਲਾਂ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਹੁਰਾਂ ਦੇ ਯਤਨਾਂ ਸਦਕਾ ਕਾਇਮ ਹੋਇਆ ਸੀ। ਇਹ ਪੰਜਾਬ ਭਰ ਵਿਚ ਮੌਜੂਦ ਵਖੋ–ਵਖਰੀਆਂ ਸਿੰਘ ਸਭਾਵਾਂ ਦੀ ਕੇਂਦਰੀ ਜਥੇਬੰਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਂਗ ਇਹ ਕੋਈ ਸਿਆਸੀ ਸੰਗਠਨ ਨਹੀਂ ਹੈ, ਇਸ ਦਾ ਸਬੰਧ ਸਿਰਫ਼ ਧਾਰਮਿਕ, ਵਿਦਿਅਕ ਤੇ ਸਭਿਆਚਾਰਕ ਮਾਮਲਿਆਂ ਨਾਲ ਹੁੰਦਾ ਹੈ। ਇਸ ਵੇਲੇ ਚੀਫ਼ ਖ਼ਾਲਸਾ ਦੀਵਾਨ ਵਲੋਂ 47 ਸਕੂਲ, 3 ਕਾਲਜ, ਯਤੀਮਖਾਨੇ, ਬਿਰਧ ਆਸ਼ਰਮ, ਹਸਪਤਾਲ ਤੇ ਕਲੀਨਿਕ ਚਲਾਏ ਜਾ ਰਹੇ ਹਨ।


