- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼ ਅਤੇ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਨਗਰ ਕੀਰਤਨ ਦੀ ਸੰਪੂਰਨਤਾ ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਬਾਬਾ ਅਟੱਲ ਰਾਏ ਜੀ, ਗੁਰਦੁਅਰਾ ਕੌਲਸਰ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਗੁਰੂ ਬਜ਼ਾਰ ਤੋਂ ਹੁੰਦੇ ਹੋਏ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਈ। ਨਗਰ ਕੀਰਤਨ ਵਿਚ ਓ.ਐਸ.ਡੀ. ਭਾਈ ਅਮਰੀਕ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਬਲਦੇਵ ਸਿੰਘ ਖੈਰਾਬਾਦ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।


