- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ
ਪਟਿਆਲਾ – ਸ਼ਹਿਰ ਦੇ ਰਣਜੀਤ ਵਿਹਾਰ ਵਿਚ ਰਹਿਣ ਵਾਲੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲ਼ੀ ਵਜਣ ਨਾਲ ਮੌਤ ਹੋ ਗਈ। ਘਟਨਾ ਉਨ੍ਹਾਂ ਦੇ ਘਰ ਵਿਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਜ਼ਦੀਕੀ ਥਾਣਾ ਅਨਾਜ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪਟਿਆਲਾ ਸੀਆਈਡੀ ਜ਼ੋਨ ਵਿਚ ਤਾਇਨਾਤ ਸਨ।ਪੁਲਿਸ ਨੇ ਮ੍ਰਿਤਕ ਬਲਵਿੰਦਰ ਸਿੰਘ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।


