- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ
ਕੈਨਬਰਾ – ਹਰਫਨਮੌਲਾ ਰਵਿੰਦਰ ਜਡੇਜਾ ਦੀਆਂ ਸ਼ਾਨਦਾਰ 44 ਦੌੜਾਂ ਨਾਲ ਭਾਰਤ ਨੇ ਪਹਿਲੇ ਟੀ-20 ਮੈਚ ਵਿਚ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਰਵਿੰਦਰ ਜਡੇਜਾ ਦੇ ਸੱਟ ਲੱਗਣ ਤੋਂ ਬਾਅਦ ਉਸ ਦੀ ਥਾਂ ’ਤੇ ਆਏ ਯੁਜਵੇਂਦਰ ਚਾਹਲ ਨੇ ਸ਼ਾਨਦਾਰੀ ਗੇਂਦਬਾਜ਼ੀ ਕਰਦਿਆਂ ਟੀਮ ਨੂੰ ਜਿੱਤ ਦਿਵਾਈ। ਦੂਜੇ ਪਾਸੇ ਜਡੇਜਾ ਦੀ ਥਾਂ ਚਹਿਲ ਨੂੰ ਖਿਡਾਉਣ ਦਾ ਵਿਰੋਧ ਵੀ ਹੋਇਆ। ਇਸ ਤੋਂ ਪਹਿਲਾਂ ਕੇ ਐਲ ਰਾਹੁਲ ਨੇ 40 ਗੇਂਦਾਂ ਵਿਚ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਬਾਕੀ ਭਾਰਤੀ ਬੱਲੇਬਾਜ਼ੀ ਵੱਡਾ ਸ਼ਾਟ ਮਾਰਨ ਦੇ ਚੱਕਰ ਵਿਚ ਆਊਟ ਹੁੰਦੇ ਰਹੇ। ਜਡੇਜਾ ਨੇ ਭਾਰਤ ਨੂੰ ਸੰਕਟ ਵਿਚੋਂ ਕੱਢਿਆ ਤੇ ਭਾਰਤ ਨੇ ਸੱਤ ਵਿਕਟਾਂ ਦੇ ਨੁਕਸਾਨ ਨਾਲ 161 ਦੌੜਾਂ ਬਣਾਈਆਂ। ਜਡੇਜਾ ਦੀ ਥਾਂ ’ਤੇ ਆਏ ਸਪਿੰਨਰ ਚਾਹਲ ਨੇ ਚਾਰ ਓਵਰਾਂ ਵਿਚ 25 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਚਹਿਲ ਨੂੰ ਮੈਨ ਆਫ ਦਿ ਮੈਚ ਐਲਾਨਿਆ ਗਿਆ। ਮੇਜ਼ਬਾਨ ਟੀਮ 20 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 150 ਦੌੜਾਂ ਹੀ ਬਣਾ ਸਕੀ।


