- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਹਿਲੇ ਟੈਸਟ ਚ ਮੁਕਾਬਲਾ ਬਰਾਬਰੀ ਦਾ : ਅਸ਼ਵਿਨ
ਐਡੀਲੇਡ – ਆਸਟਰੇਲੀਆ ਨੂੰ ਪਹਿਲੀ ਪਾਰੀ ਵਿਚ ਮੁਸ਼ਕਿਲ ‘ਚ ਪਾਉਣ ਤੋਂ ਬਾਅਦ ਵੀ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ ਨੂੰ ਲੱਗਦਾ ਹੈ ਕਿ ਇਥੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ‘ਚ ਮੁਕਾਬਲਾ ਬਰਾਬਰ ‘ਤੇ ਹੈ ਅਤੇ ਹਰ ਦੌੜ ਕਾਫੀ ਮਹੱਤਵਪੂਰਨ ਹੋਵੇਗੀ। ਅਸ਼ਵਿਨ ਨੇ ਕਿਹਾ, ”ਸਾਨੂੰ ਲੱਗਦਾ ਹੈ ਕਿ ਅਸੀਂ ਉਨ੍ਹਾਂ ਨੂੰ ਸਖਤ ਚੁਣੌਤੀ ਦਿੱਤੀ ਹੈ ਅਤੇ ਦੋਵੇਂ ਪਾਸਿਓਂ ਉਨ੍ਹਾਂ ‘ਤੇ ਦਬਾਅ ਪਾਇਆ। ਅਸੀਂ ਤੇਜ਼ ਗੇਂਦਬਾਜ਼ੀ ਹਮਲੇ ਅਤੇ ਸਪਿਨ ਗੇਂਦਬਾਜ਼ੀ ਹਮਲੇ ਨੂੰ ਵੱਖ-ਵੱਖ ਨਜ਼ਰੀਏ ਤੋਂ ਨਹੀਂ ਵੇਖਦੇ। ਅਸੀਂ ਇਸ ਨੂੰ ਪੂਰੀ ਗੇਂਦਬਾਜ਼ੀ ਇਕਾਈ ਦੀ ਤਰ੍ਹਾਂ ਵੇਖਦੇ ਹਾਂ ਕਿਉਂਕਿ ਇਕ ਤੋਂ ਬਿਨਾਂ ਦੂਜੇ ਦੀ ਹੋਂਦ ਨਹੀਂ।” ਜ਼ਿਕਰਯੋਗ ਹੈ ਕਿ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਦੀ ਅਗਵਾਈ ‘ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਐਡੀਲੇਡ ਓਵਲ ‘ਚ ਆਸਟਰੇਲੀਆ ਦੀ ਪਹਿਲੀ ਪਾਰੀ ‘ਚ 191 ਦੌੜਾਂ ‘ਤੇ ਉਸ ਦੀਆਂ 7 ਵਿਕਟਾਂ ਲੈ ਲਈਆਂ । ਭਾਰਤੀ ਕ੍ਰਿਕਟ ਟੀਮ ਨੇ ਪਹਿਲੀ ਪਾਰੀ ‘ਚ 88 ਓਵਰਾਂ ‘ਚ 250 ਦੌੜਾਂ ਬਣਾਈਆਂ ਸਨ।


