- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਖੁੱਲ੍ਹੇ ਦਿਲ ਨਾਲ ਡੋਜ਼ੀਅਰ ਦਾ ਮੁਲਾਂਕਣ ਕਰੇਗਾ : ਕੁਰੈਸ਼ੀ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਕਿ ਉਸ ਨੂੰ ਪੁਲਵਾਮਾ ਹਮਲੇ ‘ਤੇ ਭੇਜਿਆ ਡੋਜ਼ੀਅਰ ਮਿਲ ਗਿਆ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ,”ਉਹ ਖੁੱਲ੍ਹੇ ਦਿਲ ਨਾਲ ਭਾਰਤੀ ਡੋਜ਼ੀਅਰ ਦਾ ਮੁਲਾਂਕਣ ਕਰਾਂਗੇ।” ਕੁਰੈਸ਼ੀ ਨੇ ਇਕ ਸਮਾਚਾਰ ਏਜੰਸੀ ਨੂੰ ਦੱਸਿਆ,”ਕਾਸ਼! ਭਾਰਤ ਨੇ ਇਸ ਨੂੰ ਪਹਿਲਾਂ ਭੇਜਿਆ ਹੁੰਦਾ।” ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੁਲਵਾਮਾ ਵਿਚ ਸੀ.ਆਰ.ਪੀ.ਐੱਫ. ਦੇ ਕਾਫਲੇ ‘ਤੇ ਹੋਏ ਹਮਲੇ ਵਿਚ ਜੈਸ਼-ਏ-ਮੁਹੰਮਦ ਦੀ ਭੂਮਿਕਾ ਅਤੇ ਉਸ ਦੇ ਇੱਥੇ ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਕੈਂਪਾਂ ਦੀ ਮੌਜੂਦਗੀ ਬਾਰੇ ਭੇਜੇ ਖਾਸ ਵੇਰਵੇ ‘ਤੇ ਭਾਰਤ ਵੱਲੋਂ ਸੌਂਪੇ ਗਏ ਡੋਜ਼ੀਅਰ ਦਾ ਖੁੱਲ੍ਹੇ ਦਿਲ ਨਾਲ ਮੁਲਾਂਕਣ ਕਰੇਗਾ। ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਡੋਜ਼ੀਅਰ ਸੌਂਪਿਆ ਸੀ, ਜਿਨ੍ਹਾਂ ਨੂੰ ਪਾਕਿਸਤਾਨੀ ਹਵਾਈ ਫੌਜ ਵੱਲੋਂ ਭਾਰਤੀ ਮਿਲਟਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਸਖਤ ਵਿਰੋਧ ਦਰਜ ਕਰਾਉਣ ਲਈ ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਵੱਲੋਂ ਤਲਬ ਕੀਤਾ ਗਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਪਾਕਿਸਤਾਨ ਨੂੰ ਦੱਸਿਆ ਗਿਆ ਸੀ ਕਿ ਭਾਰਤ ਆਸ ਕਰਦਾ ਹੈ ਕਿ ਪਾਕਿਸਤਾਨ ਆਪਣੇ ਕੰਟਰੋਲ ਵਾਲੇ ਖੇਤਰ ਤੋਂ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਵਿਰੁੱਧ ਤੁਰੰਤ ਅਤੇ ਪ੍ਰਮਾਣਿਕ ਕਾਰਵਾਈ ਕਰੇਗਾ।


