- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਦੇ ਤੌਰ-ਤਰੀਕੇ ਨਹੀਂ ਬਦਲੇ: ਭਾਰਤ
ਨਵੀਂ ਦਿੱਲੀ – ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਅਗਵਾ ਮਗਰੋਂ ਹੱਤਿਆ ਤੇ ਇਸਲਾਮਾਬਾਦ ਵੱਲੋਂ ਕਸ਼ਮੀਰੀ ਅਤਿਵਾਦੀ ਬੁਰਹਾਨ ਵਾਨੀ ਨੂੰ ‘ਵਡਿਆਉਂਦੀ’ ਡਾਕ ਟਿਕਟ ਜਾਰੀ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਅਗਲੇ ਦਿਨਾਂ ਵਿੱਚ ਸੰਯੁਕਤ ਰਾਸ਼ਟਰ ਦੀ ਮਹਾਸਭਾ ਤੋਂ ਇਕ ਪਾਸੇ ਨਿਊ ਯਾਰਕ ਵਿੱਚ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ। ਸਰਕਾਰ ਨੇ ਸਾਫ਼ ਕਰ ਦਿੱਤਾ ਕਿ ਇਨ੍ਹਾਂ ਦੋਵਾਂ ਘਟਨਾਵਾਂ ਨਾਲ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦਾ ‘ਅਸਲ ਚਿਹਰਾ’ ਅਤੇ ਗੱਲਬਾਤ ਦੀ ਤਜਵੀਜ਼ ਮਗਰਲਾ ਇਸਲਾਮਾਬਾਦ ਦਾ ਮਾੜਾ ਮਨਸੂਬਾ ਕੁੱਲ ਆਲਮ ਅੱਗੇ ਬੇਨਕਾਬ ਹੋ ਗਿਆ ਹੈ। ਕੇਂਦਰ ਸਰਕਾਰ ਨੇ ਅਜੇ ਇਕ ਦਿਨ ਪਹਿਲਾਂ ਨਿਊ ਯਾਰਕ ਵਿੱਚ ਦੋਵਾਂ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਹਾਮੀ ਭਰੀ ਸੀ। ਉਧਰ ਮੁੱਖ ਵਿਰੋਧੀ ਪਾਰਟੀਆਂ ਨੇ ਅੱਜ ਦੀਆਂ ਘਟਨਾਵਾਂ ਮਗਰੋਂ ਮੋਦੀ ਸਰਕਾਰ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਵੱਲੋਂ ਮੀਟਿੰਗ ਦੇ ਸੱਦੇ ਲਈ ਹਾਮੀ ਭਰਨ ’ਤੇ ਉਜਰ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਸਵਰਾਜ-ਕੁਰੈਸ਼ੀ ਮੁਲਾਕਾਤ ਰੱਦ ਕੀਤੇ ਜਾਣ ਦਾ ਐਲਾਨ ਕਰਦਿਆਂ ਕਿਹਾ ਕਿ ਉਪਰੋਕਤ ਦੋਵਾਂ ਘਟਨਾਵਾਂ ਨਾਲ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ‘ਅਸਲ ਚਿਹਰਾ’ ਦੁਨੀਆ ਅੱਗੇ ਬੇਨਕਾਬ ਹੋ ਗਿਆ ਹੈ। ਇਹੀ ਨਹੀਂ ਕੁੱਲ ਆਲਮ ਨੇ ਤਜਵੀਜ਼ਤ ਗੱਲਬਾਤ ਦੀ ਆੜ ਵਿੱਚ ਇਸਲਾਮਾਬਾਦ ਦੇ ਮਾੜੇ ਏਜੰਡੇ ਨੂੰ ਵੀ ਭਲੀਭਾਂਤ ਵੇਖ ਲਿਆ ਹੈ। ਭਾਰਤ ਨੇ ਬੀਤੇ ਦਿਨ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਗੁਜ਼ਾਰਿਸ਼ ਮਗਰੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਵਿਚਾਲੇ ਨਿਊ ਯਾਰਕ ਵਿੱਚ ਮੀਟਿੰਗ ਲਈ ਹਾਮੀ ਭਰੀ ਸੀ। ਕੁਮਾਰ ਨੇ ਕਿਹਾ, ‘ਪਾਕਿਸਤਾਨ ਆਧਾਰਿਤ ਦਹਿਸ਼ਤੀ ਜਥੇਬੰਦੀ ਵੱਲੋਂ ਸਾਡੇ ਸੁਰੱਖਿਆ ਦਸਤਿਆਂ ਦੀਆਂ ਬੇਰਹਿਮੀ ਨਾਲ ਕੀਤੀਆਂ ਹੱਤਿਆਵਾਂ ਤੇ ਗੁਆਂਢੀ ਮੁਲਕ ਵੱਲੋਂ ਦਹਿਸ਼ਗਰਦਾਂ ਤੇ ਦਹਿਸ਼ਤੀ ਕਾਰਵਾਈਆਂ ਨੂੰ ਵਡਿਆਉਣ ਲਈ ਜਾਰੀ ਕੀਤੀਆਂ ਲੜੀਵਾਰ 20 ਡਾਕ ਟਿਕਟਾਂ ਇਸ ਗੱਲ ਦੀ ਸ਼ਾਹਦੀ ਭਰਦੀਆਂ ਹਨ ਕਿ ਪਾਕਿਸਤਾਨ ਦਹਿਸ਼ਤਗਰਦੀ ਨੂੰ ਲੈ ਕੇ ਆਪਣਾ ਰਾਹ ਨਹੀਂ ਬਦਲੇਗਾ।’ ਉਨ੍ਹਾਂ ਕਿਹਾ ਕਿ ਇਸ ਗੱਲ ਨਾਲ ‘ਵੱਡਾ ਧੱਕਾ’ ਲੱਗਾ ਹੈ ਕਿ ਉਪਰੋਕਤ ਦੋਵੇਂ ਘਟਨਾਵਾਂ ਭਾਰਤ ਵੱਲੋਂ ਪਾਕਿਸਤਾਨ ਦੀ ਮੀਟਿੰਗ ਦੀ ਤਜਵੀਜ਼ ਨੂੰ ਸਵੀਕਾਰ ਕਰਨ ਮਗਰੋਂ ਵਾਪਰੀਆਂ ਹਨ।
ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੀ ਮੀਟਿੰਗ ਦੀ ਤਜਵੀਜ਼ ਨੂੰ ਹਾਮੀ ਭਰਨ ਲਈ ਵਿਖਾਈ ਕਾਹਲ ’ਤੇ ਉਜਰ ਜਤਾਇਆ ਹੈ। ਕੁਮਾਰ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੀ ਮੀਟਿੰਗ ਦੀ ਤਜਵੀਜ਼ ਲਈ ਹਾਂ ਇਮਰਾਨ ਖ਼ਾਨ ਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਲਿਖੇ ਅੱਡੋ ਅੱਡਰੇ ਪੱਤਰਾਂ ਤੋਂ ਝਲਕਦੇ ਸਕਾਰਾਤਮਕ ਰਵੱਈਏ ਕਰਕੇ ਕੀਤੀ ਸੀ। ਉਨ੍ਹਾਂ ਕਿਹਾ, ‘ਪਾਕਿਸਤਾਨੀ ਪ੍ਰਧਾਨ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਤੇ ਅਮਨ ਦੀ ਬਹਾਲੀ ਲਈ ਦਹਿਸ਼ਤਗਰਦੀ ’ਤੇ ਚਰਚਾ ਕਰਨ ਦੀ ਗੱਲ ਕਹੀ ਗਈ ਸੀ। ਪਰ ਹੁਣ ਸਾਫ਼ ਹੈ ਕਿ ਪਾਕਿਸਤਾਨ ਦੀ ਗੱਲਬਾਤ ਜ਼ਰੀਏ ਇਕ ਨਵੀਂ ਸ਼ੁਰੂਆਤ ਕਰਨ ਦੀ ਤਜਵੀਜ਼ ਪਿੱਛੇ ‘ਮਾੜਾ ਏਜੰਡਾ’ ਸੀ, ਜੋ ਜੱਗ ਜ਼ਾਹਿਰ ਹੋ ਗਿਆ ਹੈ। ਪੂਰੇ ਵਿਸ਼ਵ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦਾ ‘ਅਸਲ ਚਿਹਰਾ’ ਵੇਖ ਲਿਆ ਹੈ।’ ਤਰਜਮਾਨ ਨੇ ਕਿਹਾ ਅਜਿਹੇ ਮਾਹੌਲ ਵਿੱਚ ਪਾਕਿਸਤਾਨ ਨਾਲ ਗੱਲਬਾਤ ਕਰਨੀ ‘ਅਰਥਹੀਣ’ ਹੋਵੇਗੀ। ਉਨ੍ਹਾਂ ਕਿਹਾ, ‘ਬਦਲੇ ਹਾਲਾਤ ਦੇ ਮੱਦੇਨਜ਼ਰ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਨਿਊ ਯਾਰਕ ਵਿੱਚ ਕੋਈ ਮੀਟਿੰਗ ਨਹੀਂ ਹੋਵੇਗੀ।’


