- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਫੌਜ ਮੁਖੀ ਨੇ ਭਾਰਤ ਨਾਲ ਗੱਲਬਾਤ ਲਈ ਚੁੱਪ-ਚੁਪੀਤੇ ਭੇਜਿਆ ਪ੍ਰਸਤਾਵ
ਇਸਲਾਮਾਬਾਦ – ਡਿੱਗਦੀ ਅਰਥ ਵਿਵਸਥਾ ਅਤੇ ਅੰਤਰਰਾਸ਼ਟਰੀ ਭਾਈਚਾਰੇ ਵਿਚ ਅਲੱਗ-ਥਲੱਗ ਪੈਣ ਮਗਰੋਂ ਹੁਣ ਪਾਕਿਸਤਾਨ ਨੂੰ ਭਾਰਤ ਦੀ ਯਾਦ ਆਈ ਹੈ। ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਵਿਚ ਸਰਕਾਰ ਨਾਲੋਂ ਜ਼ਿਆਦਾ ਤਾਕਤ ਰੱਖਣ ਵਾਲੇ ਫੌਜ ਮੁਖੀ ਨੇ ਚੁੱਪ-ਚੁਪੀਤੇ ਭਾਰਤ ਨਾਲ ਗੱਲਬਾਤ ਲਈ ਸੰਪਰਕ ਕੀਤਾ। ਭਾਵੇਂਕਿ ਭਾਰਤ ਵੱਲੋਂ ਇਸ ਪ੍ਰਸਤਾਵ ‘ਤੇ ਕੁਝ ਖਾਸ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਆਮ ਚੋਣਾਂ ਤੋਂ ਇਕ ਮਹੀਨੇ ਪਹਿਲਾਂ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵੱਲੋਂ ਗੱਲਬਾਤ ਦਾ ਪ੍ਰਸਤਾਵ ਭੇਜਿਆ ਗਿਆ ਸੀ। ਇਸ ਪ੍ਰਸਤਾਵ ਵਿਚ ਉਨ੍ਹਾਂ ਨੇ ਕਸ਼ਮੀਰ ਵਿਚ ਹਿੰਸਾ ਵੱਧਣ ਦੇ ਬਾਅਦ ਸਾਲ 2015 ਦੇ ਬਾਅਦ ਠੱਪ ਪਈ ਗੱਲਬਾਤ ਨੂੰ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ। ਗੱਲਬਾਤ ਸ਼ੁਰੂ ਕਰਨ ਦੀ ਕੋਸ਼ਿਸ਼ ਵਿਚ ਲੱਗੇ ਪਾਕਿਸਤਾਨ ਦੇ ਫੌਜ ਮੁਖੀ ਦਾ ਉਦੇਸ਼ ਦੋਹਾਂ ਦੇਸ਼ਾਂ ਵਿਚਕਾਰ ਵਪਾਰ ਗਤੀਰੋਧ ਨੂੰ ਖਤਮ ਕਰਨਾ ਹੈ। ਇਹ ਬਿਲਕੁੱਲ ਸਾਫ ਹੈ ਕਿ ਜਦੋਂ ਕਸ਼ਮੀਰ ‘ਤੇ ਸ਼ਾਂਤੀ ਵਾਰਤਾ ਸ਼ੁਰੂ ਹੋਵੇਗੀ ਤਾਂ ਸੰੰਬੰਧਾਂ ਨੂੰ ਵਧਾਵਾ ਦੇਣ ਲਈ ਪਹਿਲਾਂ ਵਪਾਰ ਲਈ ਦਰਵਾਜੇ ਖੋਲ੍ਹੇ ਜਾਣ ਦਾ ਫੈਸਲਾ ਲਿਆ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਦੀ ਪਹੁੰਚ ਖੇਤਰੀ ਬਜ਼ਾਰਾਂ ਤੱਕ ਹੋ ਜਾਵੇਗੀ। ਕਸ਼ਮੀਰ ਨੂੰ ਲੈ ਕੇ ਸ਼ਾਂਤੀ ਦੀ ਗੱਲਬਾਤ ਤੇ ਦੋ-ਪੱਖੀ ਵਪਾਰ ਨੂੰ ਵਧਾਵਾ ਦੇਣ ਦੇ ਨਾਲ ਹੀ ਇਸ ਨੂੰ ਵਿਸ਼ਵਾਸ ਬਹਾਲੀ ਦੀ ਕੋਸ਼ਿਸ਼ ਦਾ ਵੀ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਪਾਕਿ ਫੌਜ ਨੂੰ ਹੁਣ ਇਹ ਬਖੂਬੀ ਸਮਝ ਆ ਰਿਹਾ ਹੈ ਕਿ ਦੇਸ਼ ਦੀ ਡਿੱਗੀ ਹੋਈ ਅਰਥ ਵਿਵਸਥਾ ਉਸ ਦੀ ਸੁਰੱਖਿਆ ਲਈ ਖਤਰਾ ਹੈ। ਇਹੀ ਕਾਰਨ ਹੈ ਕਿ ਪਾਕਿਸਤਾਨ ਵਿਚ ਵਿਦਰੋਹੀ ਤਾਕਤਾਂ ਨੂੰ ਉਭਰਨ ਦਾ ਮੌਕਾ ਮਿਲ ਰਿਹਾ ਹੈ ਜੋ ਉਨ੍ਹਾਂ ਲਈ ਵੱਡੀ ਚੁਣੌਤੀ ਪੇਸ਼ ਕਰ ਰਿਹਾ ਹੈ। ਪਾਕਿਸਤਾਨ ਆਪਣੀ ਅਰਥਵਿਵਸਥਾ ਨੂੰ ਸੁਧਾਰਨ ਲਈ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਤੋਂ 9 ਅਰਬ ਡਾਲਰ ਦੀ ਮੰਗ ਵੀ ਕਰਨ ਵਾਲਾ ਹੈ। ਪਾਕਿਸਤਾਨ ‘ਤੇ ਚੀਨ ਦਾ ਕਈ ਅਰਬ ਡਾਲਰਾਂ ਦਾ ਕਰਜ਼ ਹੈ।ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਵੀ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਸਮੇਤ ਆਪਣੇ ਸਾਰੇ ਗੁਆਂਢੀਆਂ ਨਾਲ ਬਿਹਤਰ ਸੰਬੰਧ ਬਣਾਉਣ ਲਈ ਅੱਗੇ ਵੱਧਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਨਰਲ ਬਾਜਵਾ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਕਮਜ਼ੋਰ ਕਰ ਕੇ ਭਾਰਤ ਅੱਗੇ ਨਹੀਂ ਵੱਧ ਸਕਦਾ। ਪਾਕਿਸਤਾਨ ਮਿਲਟਰੀ ਪ੍ਰਮੱਖ ਬਾਜਵਾ ਨੇ ਕੁਝ ਦਿਨ ਪਹਿਲਾਂ ਆਪਣੇ ਅਹਿਮ ਭਾਸ਼ਣ ਵਿਚ ਪਾਕਿਸਤਾਨ ਦੀ ਅਰਥਵਿਵਸਥਾ ਨੁੰ ਖੇਤਰ ਦੀ ਸੁਰੱਖਿਆ ਨਾਲ ਜੋੜਿਆ ਸੀ। ਉਨ੍ਹਾਂ ਮੁਤਾਬਕ ਇਨ੍ਹਾਂ ਦੋਹਾਂ ਨੂੰ ਵੱਖ-ਵੱਖ ਕਰ ਕੇ ਨਹੀਂ ਦੇਖਿਆ ਜਾ ਸਕਦਾ। ਉਦੋਂ ਤੋਂ ਇਸ ਵਿਚਾਰ ਨੂੰ ਬਾਜਵਾ ਡਾਕਟ੍ਰੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ।


