- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਵੱਲੋਂ ਅਜ਼ਹਰ ਦੇ ਅਸਾਸੇ ਜ਼ਬਤ ਕਰਨ ਦੇ ਹੁਕਮ
ਇਸਲਾਮਾਬਾਦ – ਸੰਯੁਕਤ ਰਾਸ਼ਟਰ ਵੱਲੋਂ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨੂੰ ‘ਆਲਮੀ ਦਹਿਸ਼ਤਗਰਦ’ ਐਲਾਨੇ ਜਾਣ ਮਗਰੋਂ ਪਾਕਿਸਤਾਨ ਨੇ ਉਸ ਦੇ ਅਸਾਸੇ ਜ਼ਬਤ ਕਰਨ ਅਤੇ ਯਾਤਰਾ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਾਕਿਸਤਾਨ ਆਧਾਰਿਤ ਅਜ਼ਹਰ ’ਤੇ ਹਥਿਆਰ ਤੇ ਗੋਲੀ-ਸਿੱਕਾ ਖ਼ਰੀਦਣ ਅਤੇ ਵੇਚਣ ’ਤੇ ਵੀ ਪਾਬੰਦੀ ਲਾਗੂ ਹੈ। ਪਾਕਿਸਤਾਨ ਦੇ ਸੁਰੱਖਿਆ ਅਤੇ ਐਕਸਚੇਂਜ ਕਮਿਸ਼ਨ ਨੇ ਸਾਰੇ ਗ਼ੈਰ ਬੈਂਕਿੰਗ ਵਿੱਤੀ ਅਦਾਰਿਆਂ ਅਤੇ ਨਿਯੰਤਰਣ ਰੱਖਣ ਵਾਲੀਆਂ ਅਥਾਰਟੀਆਂ ਨੂੰ ਹੁਕਮ ਦਿੱਤੇ ਹਨ ਕਿ ਅਜ਼ਹਰ ਦੇ ਸਾਰੇ ਨਿਵੇਸ਼ ਖ਼ਾਤਿਆਂ ਨੂੰ ਬਲਾਕ ਕਰ ਦਿੱਤਾ ਜਾਵੇ। ਕਮਿਸ਼ਨ ਨੇ ਸਾਰੀਆਂ ਕੰਪਨੀਆਂ ਨੂੰ ਆਪਣੇ ਡੇਟਾ ਸਕੈਨ ਕਰਕੇ ਤਿੰਨ ਦਿਨਾਂ ਦੇ ਅੰਦਰ ਅਜ਼ਹਰ ਦੇ ਖ਼ਾਤਿਆਂ ਖ਼ਿਲਾਫ਼ ਉਠਾਏ ਗਏ ਲੋੜੀਂਦੇ ਕਦਮਾਂ ਬਾਰੇ ਜਾਣਕਾਰੀ ਦੇਣ ਦੇ ਹੁਕਮ ਵੀ ਦਿੱਤੇ ਹਨ। ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਅਜ਼ਹਰ ਨੂੰ ਪਹਿਲਾਂ ਹੀ ਅਤਿਵਾਦ ਵਿਰੋਧੀ ਐਕਟ ਦੀ ਚੌਥੀ ਸੂਚੀ ’ਚ ਰੱਖਿਆ ਹੋਇਆ ਹੈ ਜਿਸ ਕਾਰਨ ਉਹ ਪੁਲੀਸ ਦੀ ਇਜਾਜ਼ਤ ਦੇ ਬਿਨਾਂ ਸਫ਼ਰ ਨਹੀਂ ਕਰ ਸਕਦਾ ਹੈ। ਐਕਟ ਕਾਰਨ ਉਹ ਉਹ ਕੋਈ ਹਥਿਆਰ ਵੀ ਆਪਣੇ ਕੋਲ ਨਹੀਂ ਰੱਖ ਸਕਦਾ ਹੈ।


