- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ‘ਚ ਡੀਜ਼ਲ ਤੇ ਪੈਟਰੋਲ ਹੋਏ ਸਸਤੇ
ਇਸਲਾਮਾਬਾਦ – ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਪੈਟਰੋਲ ਦੀ ਕੀਮਤ ‘ਚ 2 ਰੁਪਏ 41 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 6 ਰੁਪਏ 37 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ। ਪਾਕਿਸਤਾਨੀ ਮੀਡੀਆ ਮੁਤਾਬਕ ਸਰਕਾਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਵੀਆਂ ਕੀਮਤਾਂ ਸ਼ਨੀਵਾਰ ਤੋਂ ਲਾਗੂ ਹੋ ਗਈਆਂ। ਹੁਣ ਉਥੇ ਪੈਟਰੋਲ 92 ਰੁਪਏ 83 ਪੈਸੇ ਪ੍ਰਤੀ ਲਿਟਰ ਹੋ ਗਿਆ ਹੈ ਜਦਕਿ ਡੀਜ਼ਲ ਦੀ ਕੀਮਤ 106 ਰੁਪਏ 57 ਪੈਸੇ ਹੋ ਗਈ ਹੈ। ਮਿੱਟੀ ਦੇ ਤੇਲ ਦੀ ਕੀਮਤ ‘ਚ ਵੀ 46 ਪੈਸੇ ਦੀ ਕਮੀ ਕੀਤੀ ਗਈ ਹੈ। ਹੁਣ ਇਸ ਦੀ ਕੀਮਤ 83 ਰੁਪਏ 50 ਪੈਸੇ ਪ੍ਰਤੀ ਲਿਟਰ ਹੋਵੇਗੀ।


