- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ ਚੀਨ ਦਾ ਦੌਰਾ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਲੇ ਮਹੀਨੇ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ ‘ਤੇ ਜਾਣਗੇ, ਜਿੱਥੇ ਉਹ ਹਰ ਸਥਿਤੀ ‘ਚ ਦੋਹਾਂ ਦੇਸ਼ਾਂ ਵਿਚਕਾਰ ਆਰਥਿਕ ਅਤੇ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਇੱਥੇ ਇਕ ਬਿਆਨ ‘ਚ ਕਿਹਾ ਕਿ ਖਾਨ ਨੂੰ ਚੀਨ ਸਰਕਾਰ ਨੇ ਆਪਣੇ ਦੇਸ਼ ਆਉਣ ਲਈ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ 2 ਨਵੰਬਰ ਤੋਂ 5 ਨਵੰਬਰ ਤਕ ਚੀਨ ਦੀ ਆਪਣੀ ਪਹਿਲੀ ਅਧਿਕਾਰਕ ਯਾਤਰਾ ‘ਤੇ ਜਾਣਗੇ। ਉਨ੍ਹਾਂ ਨਾਲ ਵਿਦੇਸ਼ ਮੰਤਰੀ ਸਮੇਤ ਇਕ ਉੱਚ-ਪੱਧਰੀ ਵਫਦ ਵੀ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਯਾਤਰਾ ਦੋਹਾਂ ਦੇਸ਼ਾਂ ਵਿਚਕਾਰ ਨੇੜਤਾ ਅਤੇ ਰਵਾਇਤੀ ਗਰਮਜੋਸ਼ੀ ਦਾ ਪ੍ਰਤੀਕ ਹੈ ਜੋ ਪਾਕਿਸਤਾਨ-ਚੀਨ ਦੀ ਹਰ ਸਥਿਤੀ ‘ਚ ਰਣਨੀਤਕ ਸਾਂਝੇਦਾਰੀ ਦੀ ਵਿਸ਼ੇਸ਼ਤਾ ਨੂੰ ਪ੍ਰਗਟ ਕਰਦਾ ਹੈ। ਖਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਚਰਚਾ ਕਰਨਗੇ ਅਤੇ ਦੋਵੇਂ ਦੇਸ਼ ਦੋ-ਪੱਖੀ ਸਬੰਧਾਂ ਦੇ ਸਾਰੇ ਪੱਖਾਂ ਦੀ ਸਮੀਖਿਆ ਕਰਨਗੇ, ਜਿਸ ਦਾ ਦੋਹਾਂ ਦੇਸ਼ਾਂ ਵਿਚਕਾਰ ਵਿਸ਼ਵਾਸ ਅਤੇ ਸਮਰਥਨ ਦਾ ਲੰਬਾ ਇਤਿਹਾਸ ਰਿਹਾ ਹੈ।


