- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁੱਕਾ ਨੇ ਅਨੂਸੁਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਪੋਰਟਲ ਖੋਲਣ ਦੀ ਸਰਕਾਰ ਨੂੰ ਕੀਤੀ ਅਪੀਲ
ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਸਮਾਜ ਕਲਿਆਣ ਵਿਭਾਗ, ਪੰਜਾਬ ਸਰਕਾਰ ਨੂੰ ਸਾਲ 2019-20 ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਅਨੁਸੂਚਿਤ ਜਾਤੀਆਂ ਅਤੇ ਪਿਛੜੀ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਖੋਲਣ ਦੀ ਅਪੀਲ ਕੀਤੀ ਹੈ।ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਨੇ ਹੋਰ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਸਾਲਾਂ ਵਿੱਚ, ਪੋਰਟਲ ਐਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਲਈ ਅਗਸਤ ਜਾਂ ਸਿਤੰਬਰ ਮਹੀਨੇ ਵਿੱਚ ਖੁੱਲ ਜਾਂਦਾ ਸੀ ਪਰ ਇਸ ਸਾਲ ਇਹ ਪ੍ਰਕਿਰਿਆ ਲਗਭਗ ਤਿੰਨ ਮਹੀਨਿਆਂ ਤੋਂ ਲੇਟ ਹੈ।ਪੁੱਕਾ ਦੇ ਸੀਨੀਅਰ ਪ੍ਰਧਾਨ, ਅਮਿਤ ਸ਼ਰਮਾ ਨੇ ਅੱਗੇ ਕਿਹਾ ਕਿ ਕਾਲਜਾਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਨਾਂ ਫੀਸ ਦਾਖਿਲਾ ਦੇ ਦਿੱਤਾ ਹੈ, ਪਰ ਹੁਣ ਜੇਕਰ ਸਰਕਾਰ ਜਲਦੀ ਇਸ ਪੋਰਟਲ ਨੂੰ ਨਹੀ ਖੋਲਦੀ ਤਾਂ ਪੰਜਾਬ ਦੇ ਅਨਏਡਿਡ ਕਾਲਜਿਜ਼ ਐਸਸੀ ਵਿਦਿਆਰਥੀਆਂ ਤੋ ਫੀਸ ਲੈਣ ਲਈ ਮਜ਼ਬੂਰ ਹੋਣਗੇ ਕਿਉਂਕਿ ਵੱਖ-ਵੱਖ ਸਰਕਾਰੀ ਯੂਨੀਵਰਸਿਟੀਆਂ ਨੇ ਅੰਤਿਮ ਪ੍ਰਖੀਖਿਆਵਾਂ ਦਾ ਸਮਾਂ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ।ਇਹ ਵੀ ਦੱਸਣਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਭਰ ਤੋਂ ਲਗਭਗ 3 ਲੱਖ ਐਸਸੀ ਵਿਦਿਆਰਥੀਆਂ ਨੇ ਵੱਖ-ਵੱਖ ਕਾਲਜਾਂ ਅਤੇ ਕੋਰਸਾਂ ਵਿੱਚ ਦਾਖਿਲੇ ਲੈ ਲਏ ਹਨ।


