- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਜਨਵਰੀ ਨੂੰ ਵਿਦਿਆਰਥੀਆਂ, ਮਾਂ-ਪਿਓ ਤੇ ਅਧਿਆਪਕਾਂ ਨਾਲ ਪ੍ਰੀਖਿਆ ਵਿਸ਼ਾ ‘ਤੇ ਵਿਚਾਰ-ਵਟਾਂਦਰਾ ਕਰਨਗੇ
ਚੰਡੀਗੜ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਜਨਵਰੀ ਨੂੰ ਨਵੀਂ ਦਿੱਲੀ ਵਿਚ ਤਾਲਕਟੋਰਾ ਸਟੇਡਿਅਮ ਵਿਚ ਵਿਦਿਆਰਥੀਆਂ, ਮਾਂ-ਪਿਓ ਤੇ ਅਧਿਆਪਕਾਂ ਨਾਲ ਪ੍ਰੀਖਿਆ ਵਿਸ਼ਾ ‘ਤੇ ਵਿਚਾਰ-ਵਟਾਂਦਰਾ ਕਰਨਗੇ| ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਕਰਵਾਈ ਜਾ ਰਹੇ ਮੁਕਾਬਲੇ ਦੇ ਜੇਤੂਆਂ ਨੂੰ ਉਸ ਦਿਨ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਮੌਕਾ ਪ੍ਰਾਪਤ ਹੋ ਸਕਦਾ ਹੈ| 9ਵੀਂ ਜਮਾਤ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਕੈਚ ਕੈਪਸ਼ਨ ਅਤੇ ਆਈ.ਐਮ.ਇੰਸਪਾਇਰਡ, ਅਧਿਆਪਕਾਂ ਲਈ ਟੀਚਰ ਥੋਟ ਅਤੇ ਮਾਂ-ਪਿਓ ਲਈ ਲਰਨਿੰਗ ਫਰੋਮ ਮਾਈ ਐਕਜਾਮ ਵੋਰਿਅਰਸ ਵਿਸ਼ਾ ‘ਤੇ ਮੁਕਾਬਲੇ ਹੋਣਗੇ| ਇੰਨਾਂ ਮੁਕਾਬਲਿਆਂ ਲਈ 17 ਜਨਵਰੀ ਤਕ ਆਨਲਾਈਨ www.mygov.in ਬਿਨੈ ਕੀਤਾ ਜਾ ਸਕਦਾ ਹੈ|


