- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 31 ਜੁਲਾਈ ਤੱਕ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 27.10 ਕਰੋੜ ਦੀ ਰਾਸ਼ੀ ਵੰਡੀ: ਅਰੁਨਾ ਚੌਧਰੀ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਹੋਰ ਲਾਭਪਾਤਰੀ ਜੋੜਨ ਲਈ ਜਾਗਰੂਕ ਮੁਹਿੰਮ ਵਿੱਢੀ
ਚੰਡੀਗੜ – ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ ‘ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਬਾਰੇ ਚਲਾਈ ਜਾ ਰਹੀ ਜਾਗਰੂਕਤਾ ਲਹਿਰ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। 31 ਜੁਲਾਈ 2018 ਤੱਕ ਪੰਜਾਬ ਵਿੱਚ 1,06,709 ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ ਅਤੇ ਇਨਾਂ ਲਾਭਪਾਤਰੀਆਂ ਨੂੰ 27.10 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਮਾਂ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪੰਜਾਬ ਸੂਬੇ ਵਿੱਚ ਪਹਿਲੀ ਜੁਲਾਈ 2017 ਤੋਂ ਲਾਗੂ ਕੀਤੀ ਜਾ ਚੁੱਕੀ ਹੈ ਜਿਸ ਅਧੀਨ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ ‘ਤੇ ਤਿੰਨ ਕਿਸ਼ਤਾਂ ਵਿੱਚ ਕ੍ਰਮਵਾਰ 1000 ਰੁਪਏ, 2000 ਰੁਪਏ ਤੇ 2000 ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ। ਪ੍ਰਤੀ ਲਾਭਪਾਤਰੀ 5000 ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਲਾਭ ਲੈਣ ਲਈ ਕੋਈ ਆਮਦਨ ਦੀ ਸ਼ਰਤ ਨਹੀਂ ਹੈ। ਕੋਈ ਵੀ ਔਰਤ ਜੋ ਸਰਕਾਰੀ ਕਰਮਚਾਰੀ ਨਾ ਹੋਵੇ, ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਕੀਮ ਬਾਰੇ ਜਾਗਰੂਕ ਮੁਹਿੰਮ ਵਿੱਢੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਫਾਇਦਾ ਲੈ ਸਕਣ। ਉਨਾਂ ਵਿਭਾਗ ਵੱਲੋਂ ਆਮ ਜਨਤਾ ਨੂੰ ਬੇਨਤੀ ਵੀ ਕੀਤੀ ਇਸ ਯੋਜਨਾ ਅਧੀਨ ਵੱਧ ਤੋਂ ਵੱਧ ਲਾਭ ਲੈਣ ਹਿੱਤ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਵਿਖੇ ਆਂਗਣਵਾੜੀ ਵਰਕਰ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਹੈਲਪ ਲਾਈਨ ਨੰਬਰਾਂ 0172-2608746 ਅਤੇ 70872-23325 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


