- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲਿਆ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ| ਰਾਹੁਲ ਨੇ ਕਿਹਾ ਕਿ ਭਾਰਤ ਪਹਿਲੀ ਵਾਰ ਆਰਥਿਕ ਮੰਦੀ ਦੀ ਲਪੇਟ ਵਿੱਚ ਆਇਆ ਹੈ| ਰਾਹੁਲ ਨੇ ਟਵੀਟ ਕੀਤਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਰਥਿਕ ਮੰਦੀ ਆਈ ਹੈ| ਸ਼੍ਰੀ ਮੋਦੀ ਨੇ ਜੋ ਕਦਮ ਚੁੱਕੇ ਹਨ, ਉਸ ਨੇ ਭਾਰਤ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲ ਦਿੱਤਾ ਹੈ| ਉਹਨਾ ਕਿਹਾ ਕਿ ਰਿਜ਼ਰਵ ਬੈਂਕ ਦੇ ਅਨੁਮਾਨ ਅਨੁਸਾਰ ਜੁਲਾਈ ਤੋਂ ਸਤੰਬਰ ਵਿੱਚ ਸਕਲ ਘਰੇਲੂ ਉਤਪਾਦ (ਜੀ.ਡੀ.ਪੀ.) 8.3 ਫੀਸਦੀ ਰਹਿ ਜਾਵੇਗੀ ਅਤੇ ਦੇਸ਼ ਤਕਨੀਕੀ ਤੌਰ ਤੇ ਮੰਦੀ ਦੀ ਲਪੇਟ ਵਿੱਚ ਆ ਜਾਵੇਗਾ|ਰਾਹੁਲ ਇਸ ਤੋਂ ਪਹਿਲਾਂ ਵੀ ਜੀ.ਐਸ.ਟੀ., ਨੋਟਬੰਦੀ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਮੋਦੀ ਸਰਕਾਰ ਤੇ ਹਮਲਾਵਰ ਰਹੇ ਹਨ| ਕੁਝ ਦਿਨ ਪਹਿਲਾਂ ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਸੀ ਕਿ ਨੋਟਬੰਦੀ ਪੀ.ਐਮ. ਦੀ ਸੋਚੀ ਸਮਝੀ ਚਾਲ ਸੀ, ਤਾਂ ਕਿ ਆਮ ਜਨਤਾ ਦੇ ਪੈਸੇ ਨਾਲ ਮੋਦੀ-ਮਿੱਤਰ ਪੂੰਜੀਪਤੀਆਂ ਦਾ ਲੱਖਾਂ ਕਰੋੜ ਰੁਪਏ ਦਾ ਕਰਜ਼ ਮੁਆਫ ਕੀਤਾ ਜਾ ਸਕੇ|


