- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਸ਼ਾਸਕਾਂ ਦੀ ਕਮੇਟੀ ਦਾ ਕਾਰਜਕਾਲ ਅੱਜ ਹੋਵੇਗਾ ਖ਼ਤਮ
ਮੁੰਬਈ – ਸੁਪਰੀਮ ਕੋਰਟ ਨੇ ਸਾਬਕਾ ਕੈਗ ਵਿਨੋਦ ਰਾਏ ਦੀ ਅਗਵਾਈ ਵਾਲੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਨੂੰ ਭਾਰਤੀ ਕ੍ਰਿਕਟ ਬੋਰਡ ਤੋਂ ਲਾਂਭੇ ਹੋਣ ਲਈ ਆਖ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬੋਰਡ ਦੇ ਨਵੇਂ ਅਹੁਦੇਦਾਰਾਂ ਵੱਲੋਂ ਕਮਾਨ ਸੰਭਾਲਣ ਮਗਰੋਂ ਪ੍ਰਸ਼ਾਸਕੀ ਕਮੇਟੀ ਦੀ ਕੋਈ ਤੁਕ ਨਹੀਂ ਰਹਿੰਦੀ। ਸਿਖਰਲੀ ਅਦਾਲਤ ਨੇ ਕਿਹਾ ਕਿ ਕਮੇਟੀ ਅਤੇ ਉਸ ਦੇ ਅਹੁਦੇਦਾਰਾਂ ਵੱਲੋਂ ਕ੍ਰਿਕਟ ਬੋਰਡ ਵਿੱਚ ਕੀਤੇ ਗਏ ਕਿਸੇ ਵੀ ਕੰਮ ਲਈ ਉਨ੍ਹਾਂ ਖ਼ਿਲਾਫ਼ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ। ਨਾਲ ਹੀ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਕਾਂ ਦੀ ਕਮੇਟੀ ਅਤੇ ਉਸ ਦੇ ਅਹੁਦੇਦਾਰਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸੀਨੀਅਰ ਅਦਾਲਤ ਦੀ ਮਨਜ਼ੂਰੀ ਲੈਣਾ ਲਾਜ਼ਮੀ ਹੋਵੇਗਾ। ਇਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਭਲਕੇ ਬੀਸੀਸੀਆਈ ਦੇ 39ਵੇਂ ਪ੍ਰਧਾਨ ਦੀ ਵਜੋਂ ਅਹੁਦਾ ਸੰਭਾਲ ਲੈਣਗੇ।ਭਾਰਤ ਦੇ ਸਭ ਤੋਂ ਸਫ਼ਲ ਕਪਤਾਨਾਂ ਵਿੱਚੋਂ ਇੱਕ ਸੌਰਵ ਗਾਂਗੁਲੀ ਬੁੱਧਵਾਰ ਨੂੰ ਸਾਲਾਨਾ ਆਮ ਮੀਟਿੰਗ ਵਿੱਚ ਬੀਸੀਸੀਆਈ ਦਾ 39ਵਾਂ ਪ੍ਰਧਾਨ ਬਣ ਜਾ ਰਿਹਾ ਹੈ, ਜਿਸ ਨਾਲ ਭਾਰਤੀ ਦੀ ਕੌਮੀ ਅਦਾਲਤ ਵੱਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਦਾ 33 ਮਹੀਨਿਆਂ ਤੋਂ ਚੱਲਿਆ ਆ ਰਿਹਾ ਸ਼ਾਸਨ ਖ਼ਤਮ ਹੋ ਜਾਵੇਗਾ। ਬੀਸੀਸੀਆਈ ਪ੍ਰਧਾਨਗੀ ਦੇ ਅਹੁਦੇ ਲਈ ਗਾਂਗੁਲੀ ਦੀ ਨਾਮਜ਼ਦਗੀ ਸਰਬਸੰਮਤੀ ਨਾਲ ਹੋਈ ਹੈ, ਜਦਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁੱਤਰ ਜੈ ਸਕੱਤਰ ਬਣੇਗਾ। ਉਤਰਾਖੰਡ ਦਾ ਮਹੀਮ ਵਰਮਾ ਨਵਾਂ ਮੀਤ ਪ੍ਰਧਾਨ, ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਦਾ ਛੋਟਾ ਭਰਾ ਅਰੁਨ ਧੂਮਲ ਖ਼ਜ਼ਾਨਚੀ ਅਤੇ ਕੇਰਲ ਦਾ ਜਯੇਸ਼ ਜਾਰਜ ਜੁਆਇੰਟ ਸਕੱਤਰ ਹੋਵੇਗਾ।


