- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ, ਕਈ ਪ੍ਰਬੰਧਕੀ ਨੁਕਤੇ ਸਿੱਖੇ
ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨਾਲ ਅੱਜ ਇੱਥੇ ਪੰਜਾਬ ਕਾਡਰ ਦੇ 2020 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾਵਾਂ (ਆਈ.ਏ.ਐੱਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁਲਾਕਾਤ ਕੀਤੀ।ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ਵਿਚ ਹਰਿਆਣਾ ਤੋਂ ਓਜਸਵੀ ਅਲੰਕਾਰ, ਪੰਜਾਬ ਤੋਂ ਹਰਜਿੰਦਰ ਸਿੰਘ ਤੇ ਚੰਦਰਜਯੋਤੀ ਸਿੰਘ ਅਤੇ ਰਾਜਸਥਾਨ ਤੋਂ ਨਿਕਾਸ ਕੁਮਾਰ ਸ਼ਾਮਲ ਸਨ, ਨੂੰ ਸੂਬਾ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ।ਮੁੱਖ ਸਕੱਤਰ ਨੇ ਨੌਜਵਾਨ ਅਧਿਕਾਰੀਆਂ ਨੂੰ ਸਿਵਲ ਸੇਵਕ ਬਣਨ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਚੰਗੇ ਸ਼ਾਸਨ ਲਈ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸਮਝਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਹਨਾਂ ਅਧਿਕਾਰੀਆਂ ਨਾਲ ਪ੍ਰਬੰਧਕੀ ਨੁਕਤੇ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਰਬੋਤਮ ਯਤਨਾਂ ਨਾਲ ਕੰਮ ਕਰਨ ਲਈ ਕਿਹਾ।ਸਾਰਿਆਂ ਨੂੰ ਕਾਮਯਾਬ ਅਧਿਕਾਰੀਆਂ ਵਜੋਂ ਵੇਖਣ ਦੀ ਉਮੀਦ ਕਰਦਿਆਂ ਮੁੱਖ ਸਕੱਤਰ ਨੇ ਨਵੇਂ ਭਰਤੀ ਅਧਿਕਾਰੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ।


