ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ ‘ਸੂਬੇ ਨੂੰ ‘ਕੰਗਾਲ ਕਰ ਰੱਖ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

ਸਰਦਾਰ ਬਾਦਲ ਨੇ 16 ਸਾਲ ਜੇਲ੍ਹ ਸਿੱਖ ਧਰਮ ਅਤੇ ਕੌਮ ਖਾਤਰ ਕੱਟੀ: ਰਵਿੰਦਰ ਸਿੰਘ ਬ੍ਰਹਮਪੁਰਾ

ਚੰਡੀਗੜ੍ਹ – ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾ ‘ਕਾਂਗਰਸ ਪਾਰਟੀ ਦੁਆਰਾ ‘ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ ‘ਹਥਕੰਡਾ ਅਪਣਾਇਆ ਗਿਆ ਜਿਸ ਵਿੱਚ ਕਾਂਗਰਸ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਕਾਮਯਾਬ ਹੋ ਗਈ ਅਤੇ ਕਾਂਗਰਸ ਵੱਲੋਂ ਝੂਠ ਦੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਵਿੱਚ ਕੋਈ ਸ਼ੱਕ ਨਹੀਂ ਕਿ ਲਗਾਤਾਰ ਦਸ ਸਾਲ ਤਕ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ ਅਤੇ ਜੇਕਰ ਪੰਜਾਬ ਅਮਨ ਅਮਾਨ ਨਾਲ ਵੱਸ ਰਿਹਾ ਹੈ ਤਾਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀਆਂ ਵਡਮੁੱਲੀਆਂ ਕੁਰਬਾਨੀਆਂ ਬਦੌਲਤ ਹੀ ਸਮੁੱਚੇ ਸੂਬੇ ‘ਚ ਖੁਸ਼ਹਾਲੀ ਹੈ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਾੜੋ ਤੇ ‘ਰਾਜ ਦੀ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸ ਨਾਲ ਸਮੁੱਚੇ ਸਿੱਖ ਅਤੇ ਹਿੰਦੂ ਭਾਈਚਾਰੇ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਆਖਿਆ ਕਿ ਪੰਜਾਬ ‘ਚ ਸਿਰਫ਼ ਸ਼੍ਰੋਮਣੀ ਅਕਾਲੀ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਦੌਲਤ ਹੀ ਅਮਨ ਅਮਾਨ ਨਾਲ ਵਸਾਇਆ ਗਿਆ ਹੈ ਅਤੇ ਕਾਂਗਰਸ ਸਰਕਾਰ ਵੱਲੋਂ ਆਈ. ਐੱਸ. ਆਈ ਤੇ ਹੋਰ ਵਧੇਰੀ ਗੈਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਸੂਬੇ ਦੀ ਅਮਨ ਸ਼ਾਂਤੀ ਨੂੰ ਅੱਗ ਲਗਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਆਪਣੇ ਇਸ ਪ੍ਰੈੱਸ ਬਿਆਨ ਵਿੱਚ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਨਾ ਤਜ਼ਬੇਕਾਰ ਹੈ ਜਿਸਨੇ ਕਰੀਬ ਪਿਛਲੇ ਡੇਢ ਤੋਂ ਦੋ ਸਾਲ ਦੇ ਸਮੇਂ ਵਿੱਚ ਹੀ ਸੂਬੇ ਨੂੰ ਪੂਰੀ ਤਰ੍ਹਾਂ ਨਾਲ ਕੰਗਾਲ ਕਰ ਰੱਖ ਦਿੱਤਾ ਹੈ ਅਤੇ ਹੁਣ ਆਪਣੀ ਅਸਫ਼ਲਤਾ ਨੂੰ ਲੁਕਾਉਣ ਵਾਸਤੇ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾ ਧਾਰਮਿਕ ਭਾਵਨਾਵਾਂ ਵਿੱਚ ਉਲਝਾ ‘ਗੰਦੀ ਰਾਜਨੀਤੀ ਕਰ ਰਹੇ ਹਨ ਉਨ੍ਹਾਂ ਆਖਿਆ ਕਿ ਪੰਜਾਬ ਕਾਂਗਰਸ ਸਰਕਾਰ ਇਸ ਗੱਲ ਤੋਂ ਬਿਲਕੁਲ ਅਣਜਾਣ ਹਨ ਕਿ ਲੋਕ ਹੀ ਝੰਡੀ ਲਗਾਉਣ ਵਾਲੇ ਹੁੰਦੇ ਹਨ ਅਤੇ ਲੋਕ ਹੀ ਝੰਡੀ ਲੁਹਾਉਣ ਵਾਲੇ ਵੀ ਹੁੰਦੇ ਹਨ ਜਿਸ ਦਾ ਜਵਾਬ ਪੰਜਾਬ ਦੀ ਜਨਤਾ ਕਾਂਗਰਸੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਦੇਵੇਗੀ। ਉਨ੍ਹਾਂ ਇਸ ਗੱਲ ਦੀ ਵੀ ਨਿਖੇਧੀ ਕੀਤੀ ਕਿ ਕਾਂਗਰਸ ਪਾਰਟੀ ਅਤੇ ‘ਏਜੰਸੀਆਂ ਦੁਆਰਾ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਰਾਜ ਵਿੱਚ ਜੋ ਧਰਮ ਗ੍ਰੰਥਾਂ ਦੀ ਬੇਅਦਬੀਆਂ ਕਰਵਾਈਆਂ ਗਈਆਂ ਉਸ ਨਾਲ ਹਰ ਸਿੱਖ ਦਾ ਸੀਨਾ ਛੱਲੀ – ਛੱਲੀ ਹੋ ਗਿਆ ਹੈ ਅਤੇ ਇਸ ਨਾਲ ਹਰ ਸਿੱਖ ਦੇ ਹਿਰਦੇ ‘ਚ ਡੂੰਘੀ ਠੇਸ ਲੱਗੀ ਹੈ ਅਤੇ ਇੱਥੇ ਇਸ ਗੱਲ ਦਾ ਵਰਣਨ ਕਰਨਾ ਵੀ ਮਹੱਤਵਪੂਰਨ ਹੈ ਕਿ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ‘ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜੋ ਸਭ ਫਰਜ਼ੀ ਅਤੇ ਕੂੜ ਪ੍ਰਚਾਰ ਕਰਨ ਲਈ ਇਕ ਝੂਠ ਦਾ ਪੁਲੰਦਾ ਤਿਆਰ ਕੀਤਾ ਗਿਆ ਹੈ ਜਿਸ ਦੀ ਸੱਚਾਈ ਜਲਦ ਲੋਕਾਂ ਦੀ ਕਚਹਿਰੀ ਵਿੱਚ ਜੱਗ – ਜ਼ਾਹਰ ਜ਼ਲਦ ਹੋ ਜਾਵੇਗੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਹੜਾ ਵਿਅਕਤੀ ਆਪਣੀ ਕੌਮ ਅਤੇ ਧਰਮ ਖਾਤਰ (16) ਸੋਲਾਂ ਸਾਲ ਲੰਮਾ ਸਮਾਂ ਜੇਲ੍ਹ ਤੱਕ ਕੱਟ ਸਕਦਾ ਹੈ ਉਹ ਕਦੀ ਇਸ ਤਰ੍ਹਾਂ ਕਰਨ ਲਈ ਸੋਚ ਵੀ ਨਹੀਂ ਸਕਦਾ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਦੀ ਬਦੌਲਤ ਹੀ ਅੱਜ ਪੰਜਾਬ ਵਿੱਚ ਅਮਨ ਸ਼ਾਂਤੀ ਕਮਾਈ ਗਈ ਹੈ ਜਿਸ ਨੂੰ ਕਾਂਗਰਸ ਪਾਰਟੀ ਦੁਆਰਾ ਲਾਂਬੂ ਲਗਾਉਣ ਦਾ ਕੰਮ ਦੁਬਾਰਾ ਫਿਰ ਤੋਂ ਕੀਤਾ ਜਾ ਰਿਹਾ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਖਦਸ਼ੇ ‘ਚ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਕਾਂਗਰਸ ਦਾ ਮੁੱਖ ਟੀਚਾ ਹੀ ਸਿੱਖੀ ਨੂੰ ਖਤਮ ਕਰਨਾ ਅਤੇ ਸਿੱਖੀ ਅਦਾਰਿਆਂ ਨੂੰ ਜੜ੍ਹੋ ਨਸ਼ਟ ਕਰਨਾ ਹੈ ਅਤੇ ਇਹ ਉਹੀ ਕਾਂਗਰਸ ਪਾਰਟੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ ਕਿਉਂ ਜੋ ਇਹ ਉਹ ਪਾਰਟੀ ਹੈ ਜਿਸ ਨੇ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਅਤੇ ਸਿੱਖਾਂ ਦੇ ਸਰਬਉੱਚ ਧਰਮ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਵਾ ਢਹਿ – ਢੇਰੀ ਕਰਵਾਇਆ ਜਿਸ ਨੂੰ ਸਿੱਖ ਕੌਮ ਕਦੇ ਵੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰ ਸਕਦੀ।

VIA PUNJAB