- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ
ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 30 ਨੂੰ, 2 ਮਈ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ
ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪਤਰ ਭਰਨ ਦੀ ਆਖਿਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ। ਨਾਮਜ਼ਦਗੀ ਪਤਰਾਂ ਦੀ ਪੜਤਾਲ 30 ਅਪ੍ਰੈਲ, 2019 ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪਤਰ ਵਾਪਿਸ ਲੈਣ ਦੀ ਆਖਿਰੀ ਮਿਤੀ 2 ਮਈ, 2019 (ਵੀਰਵਾਰ) ਹੈ। ਨਾਮਜ਼ਦਗੀ ਪਤਰ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਸਥਿਤ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ। ਮਿਤੀ 27 ਅਪ੍ਰੈਲ, 2019 (ਸ਼ਨੀਵਾਰ) ਅਤੇ 28 ਅਪ੍ਰੈਲ, 2019 (ਐਤਵਾਰ) ਨੂੰ ਨਾਮਜ਼ਦਗੀ ਪਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 22 ਅਪ੍ਰੈਲ, 2019 ਤੋਂ ਮਿਤੀ 29 ਅਪ੍ਰੈਲ, 2019 ਤਕ ਨਾਮਜ਼ਦਗੀ ਪਤਰ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ। ਉਹਨਾਂ ਕਿਹਾ ਕਿ ਨਾਮਜ਼ਦਗੀ ਪਤਰ ਫਾਰਮ 2ਏ ਵਿਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਲ ਇਸ ਦੀਆਂ ਖਾਲੀ ਕਾਪੀਆਂ ਉਪਲਬਧ ਹਨ। ਟਾਇਪ ਕੀਤੇ ਹੋਏ ਨਾਮਜ਼ਦਗੀ ਪਤਰ ਤੈਅਸ਼ੁਦਾ ਪ੍ਰਾਫਾਰਮੇ ਵਿਚ ਹੀ ਸਵੀਕਾਰ ਕੀਤੇ ਜਾਣਗੇ। ਡਾ. ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣ ਲੜਨ ਦਾ ਇਛੁਕ ਉਮੀਦਵਾਰ ਦੇਸ਼ ਦੇ ਕਿਸੇ ਵੀ ਲੋਕ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁਕ ਉਮੀਦਵਾਰ ਵਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ। ਇਸ ਤੋਂ ਇਲਾਵਾ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਜਾਂ ਪੁਸ਼ਟੀ ਕਰਨ ਸਬੰਧੀ ਤੈਅਸ਼ੁਦਾ ਫਾਰਮ ਵਿਚ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਚੋਣ ਕਮਿਸ਼ਨ ਵਲੋਂ ਤੈਅ ਵਿਅਕਤੀ ਕੋਲ ਪੇਸ਼ ਕਰਨਾ ਹੋਵੇਗਾ। ਇਹ ਸੌਂਹ ਜਾਂ ਪੁਸ਼ਟੀ ਨਾਮਜ਼ਦਗੀ ਪਤਰਾਂ ਦੀ ਪੜਤਾਲ ਤੋਂ ਪਹਿਲਾਂ ਕਰਨੀ ਜ਼ਰੂਰੀ ਹੈ। ਉਨ੍ਹਾਂ ਅਗੇ ਦਸਿਆ ਕਿ ਪੰਜਾਬ ਵਿਚ ਕੁਲ 20374375 ਰਜਿਸਟਰਡ ਵੋਟਰ ਹਨ, ਜਿਨਾਂ ਵਿਚ 10754157 ਪੁਰਸ਼, 9619711 ਔਰਤਾਂ, 507 ਵੋਟਰ ਤੀਜੇ ਲਿੰਗ, 68551 ਪੀ.ਡਬਲਿਯੂ.ਡੀ ਵੋਟਰ ਅਤੇ 100285 ਸਰਵਿਸ ਵੋਟਰ ਹਨ। ਇਸ ਤੋਂ ਇਲਾਵਾ ਸੂਬੇ ਵਿਚ 14460 ਪੋਲਿੰਗ ਥਾਵਾਂ ਉਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿੰਨ੍ਹਾਂ ਵਿਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ ਰਾਜ ਵਿਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ। ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।


