- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।ਡਾ. ਦਲੀਪ ਕੌਰ ਟਿਵਾਣਾ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਨੇ ਆਪਣੇ ਨਾਵਲਾਂ ਅਤੇ ਲਘੂ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਉਨਾਂ ਨੂੰ ਪਦਮ ਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।


