- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਡਣੇ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਲੀਬਾਲ ਦੀ ਖਿਡਾਰੀ ਰਹੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਪੀੜਤ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਸੀ, ਜਿਥੇ ਅੱਜ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਜਾਣ ‘ਤੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ।ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਨਿਰਮਲਾ ਮਿਲਖਾ ਸਿੰਘ ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ।ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।


