- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਿਰਫ ਜੀਵਨ ਦੇ ਹਰੇਕ ਪੱਖ ਉੱਤੇ ਮਾਨਵਤਾ ਦਾ ਪ੍ਰਕਾਸ਼ ਹੀ ਨਹੀਂ ਪਾਇਆ ਸਗੋਂ ਸਭਨਾ ਵਿੱਚ ਇਕ ਪ੍ਰਮਾਤਮਾਂ, ਸਦਭਾਵਨਾ, ਪਿਆਰ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਲੋਕਾਂ ਵਿੱਚ ਸਰਵਵਿਆਪਕਤਾ ਵਜੋਂ ਸਹਿਣਸ਼ੀਲਤਾ, ਆਪਸੀ ਭਾਈਚਾਰੇ ਅਤੇ ਦਿਆਲਤਾ ਨੂੰ ਅਪਨਾਉਣ ਦਾ ਮਾਰਗ ਦਰਸਾਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਹੈ ਤਾਂ ਜੋ ਮੌਜੂਦਾ ਸੰਸਾਰ ਵਿਚਲੀਆਂ ਮੁਸੀਬਤਾਂ ਅਤੇ ਕਸ਼ਟਾਂ ਤੋਂ ਮੁਕਤੀ ਪ੍ਰਾਪਤ ਕੀਤੀ ਜਾ ਸਕੇ।


