- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪੁਲਿਸ ਨੇ ਮਨਾਇਆ 9ਵਾਂ ਰਾਸ਼ਟਰੀ ਵੋਟਰ ਦਿਵਸ
ਚੰਡੀਗੜ੍ਹ – ਅੱਜ 9ਵਾਂ ਰਾਸ਼ਟਰੀ ਵੋਟਰ ਦਿਵਸ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਮਨਾਇਆ ਗਿਆ, ਜਿਸ ਵਿੱਚ ਹਰਦੀਪ ਸਿੰਘ ਢਿੱਲੋਂ, ਡੀ.ਜੀ.ਪੀ., ਅਮਨ ਤੇ ਕਾਨੂੰਨ, ਪੰਜਾਬ, ਵੱਲੋਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਤੇ ਡਾ. ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ ਅਤੇ ਪੰਜਾਬ ਪੁਲਿਸ ਹੈਡ ਕੁਆਟਰ ਵਿਖੇ ਤਾਇਨਾਤ ਸਮੂਹ ਵਧੀਕ ਡੀ.ਜੀ.ਪੀਜ਼, ਆਈ.ਜੀ.ਪੀਜ਼, ਡੀ.ਆਈ.ਜੀਜ਼, ਏ.ਆਈ.ਜੀਜ਼ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਸ਼ਾਮਲ ਹੋਏ। ਇਸ ਮੌਕੇ ‘ਤੇ ਹਰਦੀਪ ਸਿੰਘ ਢਿੱਲੋਂ, ਡੀ.ਜੀ.ਪੀ., ਅਮਨ ਤੇ ਕਾਨੂੰਨ ਅਤੇ ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਮੁੱਖ ਜਮਹੂਰੀ ਹੱਕ ਵੋਟ ਦਾ ਮਹੱਤਵ ਸਮਝਾਉਂਦੇ ਹੋਏ ਆਪਣੇ ਇਸ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੋਈ ਵੀ ਵੋਟ ਪਿੱਛੇ ਨਾ ਰਹੇ ਦਾ ਨਾਅਰਾ ਬੁਲੰਦ ਕਰਦੇ ਹੋਏ ਸਭ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ।


