- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ
ਅਨੋਖੇ ਉਪਰਾਲੇ ”ਅਡਾਪਟ ਏ ਵੌਲ’ ਤਹਿਤ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਵੱਲੋਂ ਦੀਵਾਰ ਪੇਟਿੰਗਜ਼ ਦਾ ਕੰਮ ਮੁਕੰਮਲ
ਨਵੀਂ ਦਿੱਲੀ – ਹੁਣ ਪੰਜਾਬ ਭਵਨ ਦਿੱਲੀ ਵਿਖੇ ਆਉਣ ਵਾਲੇ ਲੋਕ ਇਥੇ ਦੀਵਾਰ ਚਿੱਤਰਕਾਰੀ ਜ਼ਰੀਏ ਪੰਜਾਬ ਦੇ ਅਮੀਰ ਵਿਰਸੇ, ਕਲਾ, ਇਤਿਹਾਸ ਤੇ ਹੋਰ ਪਹਿਲੂਆਂ ਦੀ ਝਲਕ ਵੇਖ ਸਕਣਗੇ। ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਦੇ ਉਪਰਾਲੇ ‘ਅਡਾਪਟ ਏ ਵੌਲ’ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵੱਲੋਂ ਉਨ੍ਹਾਂ ਦੀਆਂ ਪ੍ਰਾਪਤੀਆਂ, ਕਲਾ ਤੇ ਹੋਰ ਵਿਸ਼ੇਸ਼ਤਾਵਾਂ ਨੂੰ ਦੀਵਾਰ ਪੇਂਟਿੰਗ ਦੇ ਕਲਾਮਈ ਜ਼ਰੀਏ ਰਾਹੀਂ ਦਰਸਾਇਆ ਜਾਵੇਗਾ। ਜ਼ਿਲ੍ਹਿਆਂ ਦੁਆਰਾ ਚਿੱਤਰਕਾਰੀ ਲਈ ਪੰਜਾਬ ਭਵਨ ਦੀਆਂ ਵੱਖ-ਵੱਖ ਦੀਵਾਰਾਂ ਨੂੰ ਅਪਣਾਉਣ ਸਬੰਧੀ ਇਸ ਉਪਰਾਲੇ ਤਹਿਤ ਹੁਣ ਤੱਕ ਪਟਿਆਲਾ, ਫਿਰੋਜ਼ਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵੱਲੋਂ ਪੰਜਾਬ ਭਵਨ ਦੇ ਬਲਾਕ-ਏ ਅਤੇ ਬੀ ਦੀਆਂ ਦੀਵਾਰਾਂ ‘ਤੇ ਇਹ ਪੇਂਟਿੰਗਜ਼ ਬਣਾਉਣ ਦਾ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ। ਰੈਜੀਡੈਂਟ ਕਮਿਸ਼ਨਰ ਵੱਲੋਂ ਦੀਵਾਰ ਚਿੱਤਰਕਾਰੀ ਦੇ ਚੱਲ ਰਹੇ ਕੰਮ ਦਾ ਅੱਜ ਜਾਇਜ਼ਾ ਲੈਣ ਉਪਰੰਤ ਦੱਸਿਆ ਗਿਆ ਕਿ ਇਸ ਉਪਰਾਲੇ ਦਾ ਇਕੋ-ਇਕ ਮੰਤਵ ਪੰਜਾਬ ਦੇ ਵਿਰਸੇ, ਇਤਹਾਸ, ਕਲਾ ਅਤੇ ਸੂਬੇ ਵੱਲੋਂ ਮੁਲਕ ਦੀ ਤਰੱਕੀ ਵਿੱਚ ਪਾਏ ਗਏ ਯੋਗਦਾਨ ਤੇ ਹੋਰ ਪਹਿਲੂਆਂ ਦੀ ਝਲਕ ਕਲਾਮਈ ਮਾਧਿਅਮ ਜ਼ਰੀਏ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਭਵਨ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ ਅਤੇ ਹੋਰ ਰਾਜਾਂ ਦੇ ਇਥੇ ਆਉਣ ਵਾਲੇ ਲੋਕ ਪੰਜਾਬ ਦੇ ਸੂਬੇ ਦੀਆਂ ਵਿਸ਼ੇਸ਼ਤਾਵਾਂ ਤੇ ਹੋਰ ਪਹਿਲੂਆਂ ਤੋਂ ਜਾਣੂੰ ਹੋ ਸਕਣਗੇ। ਰੈਜੀਡੈਂਟ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਇਸ ਉਪਰਾਲੇ ਸਬੰਧੀ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਬਹੁਤ ਹੀ ਉਸਾਰੂ ਹੁੰਗਾਰਾ ਭਰਿਆ ਗਿਆ। ਜਿਥੇ ਚਾਰ ਜ਼ਿਲ੍ਹਿਆਂ ਵੱਲੋਂ ਦੀਵਾਰਾਂ ਅਪਣਾ ਕੇ ਆਪੋ ਆਪਣੀਆਂ ਪੇਟਿੰਗਜ਼ ਬਣਵਾਈਆਂ ਜਾ ਚੁੱਕੀਆਂ ਹਨ ਉਥੇ ਹੋਰ ਜ਼ਿਲ੍ਹਿਆਂ ਵੱਲੋਂ ਵੀ ਇਸ ਸਬੰਧੀ ਪੰਜਾਬ ਭਵਨ ਨਵੀਂ ਦਿੱਲੀ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਇਥੇ ਆਉਣ ਵਾਲੇ ਲੋਕਾਂ ਵੱਲੋਂ ਚਾਰ ਜ਼ਿਲ੍ਹਿਆਂ ਵੱਲੋਂ ਪੰਜਾਬ ਭਵਨ ਦੇ ਬਲਾਕ ਏ ਅਤੇ ਬੀ ਦੀਆਂ ਵੱਖ-ਵੱਖ ਦੀਵਾਰਾਂ ‘ਤੇ ਬਣਾਈਆਂ ਪੇਟਿੰਗਜ਼ ਵੇਖੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਬਾਕੀ ਜ਼ਿਲ੍ਹਿਆਂ ਵੱਲੋਂ ਵੀ ਆਪਣਾ ਇਹ ਕੰਮ ਆਉਂਦੇ ਕੁਝ ਹਫਤਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਹ ਉਪਰਾਲਾ ਛੇਤੀ ਹੀ ਅੰਤਿਮ ਛੋਹਾਂ ਪ੍ਰਾਪਤ ਕਰ ਸਕੇਗਾ।


