- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਮੰਤਰੀ ਮੰਡਲ ਵਲੋਂ ਬਲਰਾਮਜੀ ਦਾਸ ਟੰਡਨ ਦੀ ਯਾਦ ਵਿੱਚ 2 ਮਿੰਟ ਦਾ ਮੌਨ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਛਤੀਤਗੜ੍ਹ ਦੇ ਰਾਜਪਾਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਬਲਰਾਮਜੀ ਦਾਸ ਟੰਡਨ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ।ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਅੱਣਥਕ ਕਾਰਜ ਕਰਨ ਵਾਲੇ ਇਸ ਉੱਘੇ ਸਿਆਸਤਦਾਨ ਅਤੇ ਯੋਗ ਪ੍ਰਸ਼ਾਸਕ ਨੂੰ ਯਾਦ ਕਰਦਿਆਂ ਮੰਤਰੀ ਮੰਡਲ ਨੇ ਸ੍ਰੀ ਟੰਡਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਿਨ੍ਹਾਂ ਦਾ 14 ਅਗਸਤ ਨੂੰ ਦੇਹਾਂਤ ਹੋ ਗਿਆ ਸੀ।ਮੰਤਰੀ ਮੰਡਲ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬੱਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਗੌਰਤਲਬ ਹੈ ਕਿ ਸੂਬਾ ਸਰਕਾਰ ਮੰਗਲਵਾਰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਦੇ ਸਤਿਕਾਰ ਵਿੱਚ 16 ਅਗਸਤ ਨੂੰ ਇਕ ਦਿਨ ਦਾ ਰਾਜਕੀ ਸ਼ੋਕ ਐਲਾਨਿਆ ਹੈ।


