- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ੀ ਲਾੜ੍ਹਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ।


