- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰੋਜਗਾਰ ਉਤਪਤੀ ਵਿਭਾਗ ਵੱਲੋਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਬੇਰੁਜ਼ਗਾਰ ਨੌਜਵਾਨਾਂ ਲਾਹੇਵੰਦ ਕਿਤਾਬਚਾ ਜਾਰੀ
ਚੰਡੀਗੜ – ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਇਕ ਵਿਲੱਖਣ ਪਹਿਲ ਕੀਤੀ ਹੈ ਅਤੇ ਸਰਕਾਰ ਦੀਆਂ ਨੌਜ਼ਵਾਨਾਂ ਲਈ ਲਾਭਕਾਰੀ ਸਕੀਮਾਂ ਦਾ ਇੱਕ ਕਿਤਾਬਚਾ ਤਿਆਰ ਕੀਤਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜਗਾਰ ਹਾਸਲ ਕਰਨ ਲਈ ਸੇਧ ਦਿੱਤੀ ਜਾ ਸਕੇ।ਅੱਜ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰੋਜਗਾਰ ਉਤਪਤੀ ਅਤੇ ਟ੍ਰੇਨਿੰਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸੰਯੁਕਤ ਡਾਇਰੈਕਟਰ ਸ੍ਰੀਮਤੀ ਗੁਰਮੀਤ ਕੌਰ ਦੀ ਹਾਜਰੀ ਵਿੱਚ ਇਹ ਕਿਤਾਬਚਾ ਜਾਰੀ ਕੀਤਾ।ਸ੍ਰੀ ਰਾਹੁਲ ਤਿਵਾੜੀ ਨੇ ਵਿਭਾਗ ਦੇ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਤਾਬਚਾ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਲਈ ਨਵੇਂ ਸਾਲ ਦਾ ਇਕ ਕੀਮਤੀ ਤੋਹਫਾ ਹੈ ਜੋ ਉਨਾਂ ਦੇ ਹੁਨਰ ਅਤੇ ਯੋਗਤਾਵਾਂ ਅਨੁਸਾਰ ਨੌਕਰੀ ਪ੍ਰਾਪਤ ਕਰਨ ਵਿਚ ਉਨਾਂ ਦੀ ਸਹਾਇਤਾ ਕਰੇਗਾ। ਉਨਾਂ ਕਿਹਾ ਕਿ ਇਸ ਵਿੱਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ‘ਆਪਣੀ ਗੱਡੀ ਆਪਣਾ ਰੋਜਗਾਰ’, ‘ਮੇਰਾ ਕਾਮ ਮੇਰਾ ਮਨ’ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੋਜਗਾਰ ਮੇਲੇ ਵਰਗੀਆਂ ਗਤੀਵਿਧੀਆਂ ਅਤੇ ਬੇਰੋਜਗਾਰੀ ਭੱਤਾ, ਸਵੈ ਰੁਜਗਾਰ ਵਿੱਚ ਸਹੂਲਤਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਹੈ।ਉਨਾਂ ਕਿਹਾ ਕਿ ਇਸ ਦਸਤਾਵੇਜ ਵਿੱਚ ਨਾ ਸਿਰਫ਼ ਰੋਜਗਾਰ ਉਤਪਤੀ ਵਿਭਾਗ ਬਾਰੇ ਜਾਣਕਾਰੀ ਹੈ ਸਗੋਂ ਸਾਰੀਆਂ ਹੁਨਰ ਵਿਕਾਸ ਯੋਜਨਾਵਾਂ ਅਤੇ ਕੋਰਸਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਤਿਵਾੜੀ ਨੇ ਅੱਗੇ ਕਿਹਾ, ’ਇਹ ਮੌਜੂਦਾ ਅਤੇ ਭਵਿੱਖ ਦੇ ਸਾਰੇ ਕਰਮਚਾਰੀਆਂ ਲਈ ਹਵਾਲੇ ਵਾਸਤੇ ਇੱਕ ਤਿਆਰ ਸਰੋਤ ਵਜੋਂ ਕੰਮ ਕਰੇਗੀ ਅਤੇ ਜਾਣਕਾਰੀ ਦੀ ਸਪੱਸਟਤਾ ਕਾਰਜ ਕੁਸਲਤਾ ਤੇ ਪਾਰਦਰਸਤਾ ਨੂੰ ਵਧਾਉਣ ਵਿਚ ਸਹਾਇਕ ਹੋਵੇਗੀ।’ਉਨਾਂ ਅੱਗੇ ਕਿਹਾ ਕਿ ਇਸ ਕਿਤਾਬਚੇ ਵਿੱਚ ਖੇਤਰੀ ਦਫ਼ਤਰਾਂ – ਜਿਲਾ ਰੋਜਗਾਰ ਅਤੇ ਕਾਰੋਬਾਰ ਵਿਭਾਗ ਬਿਊਰੋ, ਵਿਭਾਗ ਦੇ ਅਧੀਨ ਕੰਮ ਕਰ ਰਹੇ ਮਿਸਨਾਂ ਜਿਵੇਂ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸਨ ਅਤੇ ਪੰਜਾਬ ਹੁਨਰ ਵਿਕਾਸ ਮਿਸਨ ਬਾਰੇ ਪੂਰੀ ਜਾਣਕਾਰੀ ਹੈ। ਇਸ ਤੋਂ ਇਲਾਵਾ ਇਸ ਵਿੱਚ ਆਰਮਡ ਫੋਰਸਿਜ-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੀਪੇਰਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ ਪ੍ਰੀਪੇਰਟਰੀ ਇੰਸਟੀਚਿਊਟ ਫਾਰ ਗਰਲਜ, ਸੈਂਟਰ ਫਾਰ ਟ੍ਰੇਨਿੰਗ ਐਂਡ ਇਮਲਾਈਮੈਂਟ ਆਫ ਪੰਜਾਬ ਯੂਥ ਦੇ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਕੰਮ ਕਰ ਰਹੀਆਂ ਸੰਸਥਾਵਾਂ ਬਾਰੇ ਵੀ ਪੂਰੀ ਜਾਣਕਾਰੀ ਹੈ।


