- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ
ਮੁੱਖ ਸਕੱਤਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਨੂੰ ਸਫ਼ਲਤ ਬਣਾਉਣ ਦੇ ਨਿਰਦੇਸ਼ ਜਾਰੀ
ਚੰਡੀਗੜ – ਇਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ, 2019 ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਅੱਜ ਵਾਤਾਵਰਨ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਲਾਸਟਿਕ ਕਾਰਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਆਪਕ ਰਣਨੀਤੀ ਉਲੀਕਣ ਦਾ ਨਿਰਦੇਸ਼ ਦਿੱਤਾ ਗਿਆ। ਪਲਾਸਟਿਕ ਕਾਰਨ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਪੈ ਰਹੇ ਮਾੜੇ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਸੂਬਾਈ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਅਤੇ ਲੋਕਾਂ ਨੂੰ ਇਸ ਮੁਹਿੰਮ ’ਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਇਸ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਲੋਕਾਂ ਦਾ ਸਮਰਥਨ ਹਾਸਲ ਕਰਨ ਅਤੇ ਉਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਇਕ ਰਣਨੀਤਕ ਕਾਰਜ ਯੋਜਨਾ ਤਿਆਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਸਕੱਤਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਇਸ ਪ੍ਰੋਗਰਾਮ ਨੂੰ ਵਾਰਡ ਪੱਧਰ ’ਤੇ ਲਾਗੂ ਕਰਨ ਲਈ ਰਣੀਤੀ ਤਿਆਰ ਕੀਤੀ ਜਾਵੇ। ਇਸੇ ਤਰਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਇਸ ਮੁਹਿੰਮ ਨੂੰ ਪੇਂਡੂ ਇਲਾਕਿਆਂ ਵਿੱਚ ਸਫਲ ਬਣਾਉਣ ਦਾ ਆਦੇਸ਼ ਦਿੱਤਾ ਗਿਆ।ਮੁੱਖ ਸਕੱਤਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਗਈ ਕਿ ਸਿੰਗਲ ਯੂਜ਼ ਪਲਾਸਟਿਕ ਵਸਤਾਂ ਸਬੰਧੀ ਨਿਯਮਾਂ ਤਹਿਤ ਬਣਦੀਆਂ ਜ਼ਿੰਮੇਵਾਰੀਆਂ ਅਤੇ ਪਾਬੰਦੀ ਬਾਰੇ ਸੰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਪਲਾਸਟਿਕ ਦੀ ਵਰਤੋਂ ਰੋਕੀ ਜਾ ਸਕੇ।


