- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ
18-45 ਸਾਲ ਗਰੁੱਪ ਦੇ ਹੁਣ ਤੱਕ 543 ਕੈਦੀਆਂ ਦੇ ਟੀਕੇ ਲਗਾਏ: ਰੰਧਾਵਾ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈੇ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।


