- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 9 ਆਈ.ਪੀ.ਐਸ ਅਧਿਕਾਰੀਆਂ ਦੀਆਂ ਤਰੱਕੀਆਂ ਤੇ ਤਬਾਦਲੇ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਰਾਜ ਦੇ 9 ਆਈ.ਪੀ.ਐਸ ਅਧਿਕਾਰੀਆਂ ਨੂੰ ਡੀ.ਆਈ.ਜੀ ਪੁਲੀਸ ਵਜੋਂ ਤਰੱਕੀ ਦਿੰਦਿਆਂ ਉਨ੍ਹਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦੋ ਆਈ.ਜੀ. ਪੱਧਰ ਦੇ ਅਧਿਕਾਰੀਆਂ ਤੋਂ ਵਾਧੂ ਚਾਰਜ ਵੀ ਵਾਪਸ ਲੈ ਲਿਆ ਹੈ। ਬਾਬੂ ਲਾਲ ਮੀਨਾ ਨੂੰ ਡੀ.ਆਈ.ਜੀ ਵਿਜੀਲੈਂਸ ਬਿਊਰੋ, ਬਲਜੋਤ ਸਿੰਘ ਰਾਠੌਰ ਨੂੰ ਡੀ.ਆਈ.ਜੀ/ਜੀ.ਆਰ.ਪੀ, ਗੁਰਪ੍ਰੀਤ ਸਿੰਘ ਭੁੱਲਰ ਨੂੰ ਪੁਲਿਸ ਕਮਿਸ਼ਨਰ ਜਲੰਧਰ, ਹਰਦਿਆਲ ਸਿੰਘ ਮਾਨ ਡੀ.ਆਈ.ਜੀ ਕ੍ਰਾਈਮ ਤੇ ਸਾਈਬਰ ਕ੍ਰਾਈਮ, ਹਰਬਾਜ ਸਿੰਘ ਡੀ.ਆਈ.ਜੀ/ਟਰੈਫਿਕ ਪੰਜਾਬ, ਗੁਰਪ੍ਰੀਤ ਸਿੰਘ ਤੂਰ ਨੂੰ ਡੀ.ਆਈ.ਜੀ ਇੰਟੈਲੀਜੈਂਸ, ਸੁਰਜੀਤ ਸਿੰਘ ਨੂੰ ਡੀ.ਆਈ.ਜੀ ਕਾਨੂੰਨ ਤੇ ਵਿਵਸਥਾ, ਗੁਰਪ੍ਰੀਤ ਸਿੰਘ ਗਿੱਲ ਨੂੰ ਡੀ.ਆਈ.ਜੀ/ਪ੍ਰਸਾਸ਼ਨ ਆਈ.ਆਰ.ਬੀ ਅਤੇ ਪਵਨ ਕੁਮਾਰ ਨੂੰ ਡੀ.ਆਈ.ਜੀ ਸਿਖਲਾਈ/ਪੀ.ਏ.ਪੀ ਜਲੰਧਰ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਈ.ਜੀ. ਕਮਿਊਨਿਟੀ ਪੁਲਿਸ ਵੀ. ਨੀਰਜਾ ਤੋਂ ਆਈ.ਜੀ. ਰੂਪਨਗਰ ਰੇਂਜ ਦਾ ਅਤੇ ਆਈ.ਜੀ. ਪਟਿਆਲਾ ਰੇਂਜ ਅਮਰਦੀਪ ਸਿੰਘ ਰਾਏ ਤੋਂ ਆਈ.ਜੀ. ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵਾਪਸ ਲੈ ਲਿਆ ਹੈ।


